
ਪੱਟੀ, 29 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਨੈਸ਼ਨਲ ਪਬਲਿਕ ਸਕੂਲ ਵਿੱਚ ਪ੍ਰਿੰ: ਵਨੀਤ ਕੌਰ ਦੀ ਅਗਵਾਈ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪ੍ਰੀ-ਨਰਸਰੀ ਤੋਂ ਲੈ ਕੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਰੱਖੜੀ ਕਾਰਡ ਬਣਾਉਣ ਅਤੇ ਥਾਲੀਆਂ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਬੱਚਿਆਂ ਨੇ ਵੱਧ-ਚੜ੍ਹ ਕੇ ਭਾਗ ਲਿਆ ਅਤੇ ਅਲੱਗ-ਅਲੱਗ ਤਰ੍ਹਾਂ ਦੀਆਂ ਰੰਗ ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ ਪ੍ਰਤੀਯੋਗਤਾ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।ਪ੍ਰਿੰ: ਵਨੀਤ ਕੌਰ ਮੈਣੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੱਖੜੀ ਪਵਿੱਤਰ ਅਤੇ ਸੱਚੇ ਰਿਸ਼ਤੇ ਦਾ ਪ੍ਰਤੀਕ ਹੈੇ। ਇਸ ਮੌਕੇ ਸਮੂਹ ਸਟਾਫ ਹਾਜ਼ਿਰ ਸੀ।
Punjab Post Daily Online Newspaper & Print Media