Thursday, March 19, 2026

ਪਿੰਡ ਫਰਵਾਲੀ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ਕੀਤੀ ਆਪ ਪਾਰਟੀ ਦੀ ਮੈਂਬਰਸ਼ਿਪ ਹਾਸਲ

PPN3108201510

ਸੰਦੌੜ, 31 ਅਗਸਤ (ਹਰਮਿੰਦਰ ਸਿੰਘ ਭੱਟ) – ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਵਿਚ ਮੈਂਬਰਸ਼ਿਪ ਕਰਨ ਦੇ ਲਈ ਲਗਾਤਾਰ ਕਾਰਜ ਕੀਤਾ ਜਾ ਰਿਹਾ ਹੈ ਇਸੇ ਲੜੀ ਨੂੰ ਅੱਗੇ ਤੋਰਦਿਆਂ ਪਾਰਟੀ ਦੇ ਆਗੂਆਂ ਅਤੇ ਸਮਾਜਸੇਵੀ ਲੋਕਾਂ ਵੱਲੋਂ ਪਿੰਡ ਫਰਵਾਲੀ ਵਿਖੇ ਆਪ ਪਾਰਟੀ ਦੇ ਸੀਨੀਅਰ ਵਰਕਰ ਵੇਦ ਪ੍ਰਕਾਸ਼ ਫਰਵਾਲੀ ਦੀ ਅਗਵਾਈ ਹੇਠ ਆਮ ਪਾਰਟੀ ਦੇ ਉਦੇਸ਼ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਮੈਂਬਰਸ਼ਿਪ ਦੀ ਭਰਤੀ ਕੀਤੀ ਗਈ ਅਤੇ ਇਸ ਮੌਕੇ ਨੌਜਵਾਨਾਂ, ਬਜ਼ੁਰਗਾਂ, ਬੀਬੀਆਂ ਵਿਚ ਉਤਸ਼ਾਹ ਪਾਇਆ ਗਿਆ। ਲੋਕਾਂ ਦੀ ਇਕੱਠ ਨੂੰ ਵੇਦ ਪ੍ਰਕਾਸ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਉਤਾਵਲੇ ਹਨ ਅਤੇ ਔਰਤਾਂ, ਨੌਜਵਾਨ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਇਕੱਠੇ ਹੋ ਰਹੇ ਹਨ । ਇਸ ਮੌਕੇ ਹਰਜਿੰਦਰ ਸਿੰਘ, ਜਗਦੇਵ ਸਿੰਘ, ਜਸਵਿੰਦਰ ਸਿੰਘ ਰਿੰਕੂ, ਲਾਡੀ ਸਿੰਘ, ਧਰਮਿੰਦਰ ਸਿੰਘ ਦਫ਼ਤਰ ਇੰਚਾਰਜ, ਬਲਵਿੰਦਰ ਸਿੰਘ ਕੰਪਿਊਟਰ, ਜਸਵੀਰ ਸਿੰਘ ਸੀਰਾ, ਲਾਡੀ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਵਿਚ ਦਿਲਚਸਪੀ ਦਿਖਾਈ ਜਾ ਰਹੀ ਸੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply