
ਨਵੀਂ ਦਿੱਲੀ, 31 ਅਗਸਤ (ਅੰਮ੍ਰਿਤ ਲਾਲ ਮੰਨਣ)-ਸੀਨੀਅਰ ਪੱਤਰਕਾਰ ਅਤੇ ਕਾਲਮ ਨਵੀਸ ਡਾ. ਦਰਸ਼ਨ ਸਿੰਘ ਹਰਵਿੰਦਰ ਦੀ ਮਾਤਾ ਸੀਤਾ ਦੇਵੀ ਦੇ ਦਿਹਾਂਤ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸੱਕਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਦੁੱਖ ਦਾ ਪ੍ਰਗਟਾਵਾਂ ਕੀਤਾ ਗਿਆ ਹੈ। ਕਮੇਟੀ ਪ੍ਰਬੰਧਕਾਂ ਵੱਲੋਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹੋਣ ਦੀ ਵੀ ਗਲ ਕਹੀ ਗਈ ਹੈ। ਮਾਤਾ ਸੀਤਾ ਦੇਵੀ ਜੋ ਕਿ ਅਕਾਲ ਪੁਰਖ ਦੇ ਭਾਣੇ ਨੂੰ ਮੰਨਦੇ ਹੋਏ ਬੀਤੀ 21 ਅਗਸਤਨੂੰ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ ਦੀ ਅੰਤਿਮ ਅਰਦਾਸ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾੱਲ ਵਿੱਖੇ 2 ਸਤੰਬਰਨੂੰ ਦੁਪਹਿਰ 1-00 ਤੋਂ 2-00 ਵੱਜੇ ਗੁਰਬਾਣੀ ਕੀਰਤਨ ਉਪਰੰਤ ਕਰਨ ਦੀ ਵੀ ਜਾਣਕਾਰੀ ਪਰਿਵਾਰ ਵੱਲੋਂ ਦਿੱਤੀ ਗਈ ਹੈ।
Punjab Post Daily Online Newspaper & Print Media