Thursday, January 1, 2026

ਏੇ.ਡੀ.ਸੀ ਸੱਭਰਵਾਲ ਨੇ ‘ਨੋਟਾ’ ਜਾਗਰੂਕ ਮੁਹਿੰਮ ਦੀ ਕੀਤੀ ਸ਼ੁਰੂਆਤ

ਵੋਟਰਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਕਰਨ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ
PPN170416

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ)- ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ-ਕਮ-ਏ.ਆਰ.ਓਜ਼ ਹਲਕਾ ਉੱਤਰੀ-15 ਵਲੋਂ ਲੋਕਾਂ ਖਾਸਕਰਕੇ 18-19 ਸਾਲ ਦੇ ਨੌਜਵਾਨਾਂ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਅਤੇ ‘ਨੋਟਾ’ (ਨੱਨ ਆਫ ਦ ਅਬੱਵ) ਸਬੰਧੀ ਜਾਣਕਾਰੀ ਦੇਣ ਲਈ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤੀ ਮਾਣਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਅਤੇ ਖਾਸਕਰਕੇ ‘ਨੋਟਾ’ ਸਬੰਧੀ ਜਾਣਕਾਰੀ ਦੇਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਸਥਾਨਕ ਵਿਰਸਾ ਵਿਹਾਰ ਤੋਂ ਨਹਿਰੂ ਯੁਵਾ ਕੇਂਦਰ ਦੇ ਵਾਲੰਟੀਅਰਾਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਉਪਰੰਤ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵਲੰਟੀਅਰ ਲੋਕਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ‘ਨੋਟਾ’ ਸਬੰਧੀ ਜਾਣਕਾਰੀ ਪ੍ਰਦਾਨ ਕਰਨਗੇ। ਸ੍ਰੀ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਉੱਤਰੀ-15 ਦੇ ਵੋਟਰਾਂ ਨੂੰ ‘ਨੋਟਾ’ ਸਬੰਧੀ ਜਾਗਰੂਕ ਕਰਨ ਲਈ ਸੁਪਰਵਾਈਜ਼ਰਾਂ/ਸੈਕਟਰ ਅਫ਼ਸਰਾਂ ਵਲੋਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਰਾਹੀ ਜਾਣਕਾਰੀ ਦਿੱਤੀ ਗਈ ਕਿ ਇਸ ਵਾਰ ਹਲਕਾ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ੨੩ ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਸ ਤਰ੍ਹਾਂ 23 ਉਮੀਦਵਾਰਾਂ ਦੇ ਈ.ਵੀ.ਐਮਜ਼ ਮਸ਼ੀਨਾਂ ਵਿਚ ਬਟਨਾਂ ਤੋਂ ਇਲਾਵਾ 24ਵਾਂ ਬਟਨ ‘ਨੋਟਾ’ ਦਾ ਹੋਵੇਗਾ। ‘ਨੋਟਾ’ ਦਾ ਭਾਵ ਇਹ ਹੈ ਕਿ ਕੋਈ ਉਮੀਦਵਾਰ ਪਸੰਦ ਨਹੀਂ ਹੈ, ਇਸ ਲਈ ‘ਨੋਟਾ’ ਵਾਲਾ ਬਟਨ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੈਮਸਨ ਮਸੀਹ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਐਨ.ਜੀ.ਓ ਦੇ ਪ੍ਰਤੀਨਿਧ ਜਿਨ੍ਹਾਂ ਵਿਚ ਪੀਪਲਜ਼ ਯੂਨੀਅਨ ਫਾਰ ਸਿਵਲ ਲਿਬਰਟੀਜ਼ ਦੇ ਪ੍ਰਧਾਨ ਸ੍ਰੀ ਬਾਲੀ ਜੀ, ਮਿਸ਼ਨ ਆਗਾਜ਼ ਦੇ ਪ੍ਰਧਾਨ ਸ੍ਰੀ ਦੀਪਕ ਬੱਬਰ, ਸ੍ਰੀ ਮਨਧੀਰ ਸਿੰਘ, ਐਡਵੋਕੇਟ ਸ੍ਰੀ ਰਾਜੀਵ ਮਦਾਨ ਰਮਦਾਸ ਤੇ ਸ੍ਰੀ ਅਰੋੜਾ ਜੀ ਆਦਿ ਹਾਜ਼ਰ ਸਨ।

Check Also

ਵਿਰਸਾ ਵਿਹਾਰ ’ਚ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ

ਅੰਮ੍ਰਿਤਸਰ, 30 ਦਸੰਬਰ ( ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮਿ੍ਰਤਸਰ ਵਲੋਂ …

Leave a Reply