ਸ਼ੇਰਪੁਰ, 1 ਸਤੰਬਰ (ਹਰਮਿੰਦਰ ਸਿੰਘ ਭੱਟ)- ਨਜ਼ਦੀਕੀ ਪਿੰਡ ਅਲੀਪੁਰ ਖ਼ਾਲਸਾ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ਼ ਮਨਾਇਆ ਗਿਆ। ਇਸ ਖੁਸ਼ੀ ਵਿੱਚ ਬੀਬੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਨੇ ਕੀਰਤਨ ਦੀ ਸੇਵਾ ਨਿਭਾਈ ਗਈ। ਉਹਨਾਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੇ ਨਾਲ਼ ਨਾਲ਼ ਸੰਗਤਾਂ ਨੂੰ ਗੁਰਸਿੱਖੀ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਭੋਗ ਸਮੇਂ ਬੀਬਾ ਹਰਬੰਸ ਕੌਰ ਨੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲਗਦੀ ਜਗ੍ਹਾ ਲੈਣ ਲਈ ਆਪਣੇ ਵੱਲੋਂ 51 ਹਜਾਰ ਰੁਪਏ ਦਾਨ ਕੀਤੇ। ਅਜੀਤ ਸਿੰਘ ਖਾਲਸਾ ਵੱਲੋਂ ਆਪਣੀ ਕੁੱਝ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਵੇਚੀ ਗਈ ਸੀ। ਇਸ ਦੇ ਨਾਲ਼ ਹੀ ਉਹਨਾਂ ਅੱਧਾ ਵਿੱਸਵਾ ਜਗ੍ਹਾ ਦਾਨ ਕਰਕੇ ਸ਼ਲਾਘਾਯੋਗ ਕੰਮ ਕੀਤਾ। ਬਾਅਦ ਵਿੱਚ ਗ੍ਰੰਥੀ ਭਾਈ ਜਗਜੀਤ ਸਿੰਘ ਬਹਾਦਰਗੜ੍ਹ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਹ ਜਾਣਕਾਰੀ ਭਾਈ ਮਨਜੀਤ ਸਿੰਘ ਮਾਨਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਸz: ਜਰਨੈਲ ਸਿੰਘ, ਸੁਖਵਿੰਦਰ ਸਿੰਘ ਅਰਜੀ ਨਵੀਸ ਅਤੇ ਗਿਆਨੀ ਮਹਿੰਦਰ ਸਿੰਘ ਨੇ ਦਿੱਤੀ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media