Wednesday, March 11, 2026

ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ. ਸਿੱਧੂ ਦੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਸਨਮਾਨ

ਮਾਲੇਰਕੋਟਲਾ, 02 ਸਤੰਬਰ (ਹਰਮਿੰਦਰ ਸਿੰਘ)- ਸਾਬਕਾ ਜ਼ਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ.ਮਨਦੀਪ ਸਿੰਘ ਸਿੱਧੂ ਦੀਆਂ ਸ਼ਲਾਘਾਯੋਗ ਸੇਵਾਵਾਂ ਬਦਲੇ ਉਨ੍ਹਾਂ ਦਾ ਸਨਮਾਨ ਕਰਨ ਲਈ ਪੰਜਾਬ ਪੁਲਿਸ ਪੈਨਸ਼ਨਰਜ਼ ਐਸ਼ੋਸੀਏਸ਼ਨ ਵੱਲੋਂ ਸਥਾਨਕ ਥਾਣਾ ਸਿਟੀ-1 ਵਿਖੇ ਸਥਿਤ ਦਫਤਰ ਵਿਚ ਪ੍ਰਧਾਨ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਪੁਲਿਸ ਪੈਨਸ਼ਨਰਜ਼ਾਂ ਸਮੇਤ ਮਾਲੇਰਕੋਟਲਾ ਦੇ ਐਸ.ਪੀ. ਜਸਵਿੰਦਰ ਸਿੰਘ, ਹਲਕਾ ਅਮਰਗੜ੍ਹ ਦੇ ਡੀ.ਐਸ.ਪੀ. ਗੁਰਮੀਤ ਸਿੰਘ, ਥਾਣਾ ਸਿਟੀ-2 ਦੇ ਐਸ.ਐਚ.ਓ. ਮਨਧੀਰ ਸਿੰਘ ਅਤੇ ਸ.ਸਤਨਾਮ ਸਿੰਘ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਦੌਰਾਨ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਿਟਾਇਰਡ ਡੀ.ਐਸ.ਪੀ. ਭਰਪੂਰ ਸਿੰਘ ਅਤੇ ਮਾਲੇਰਕੋਟਲਾ ਸਰਕਲ ਪ੍ਰਧਾਨ ਬਹਾਦਰ ਸਿੰਘ ਨੇ ਸ.ਮਨਦੀਪ ਸਿੰਘ ਸਿੱਧੂ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਦੋ ਸਾਲ ਬਤੌਰ ਐਸ.ਐਸ.ਪੀ. ਕਾਰਜਕਾਲ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਵਿਸਥਾਰ ਸਹਿਤ ਜ਼ਿਕਰ ਕਰਦਿਆਂ ਕਿਹਾ ਕਿ ਸ.ਸਿੱਧੂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਜ਼ਿਲ੍ਹੇ ਭਰ ਅੰਦਰ ਆਪਣੀ ਸੂਝ-ਬੂਝ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਉਥੇ ਜ਼ਿਲ੍ਹੇ ‘ਚ ਹੋਏ ਸਾਰੇ ਬਲਾਂਇੰਡ ਕਤਲ ਕੇਸਾਂ ਨੂੰ ਟਰੇਸ ਕਰਨ ਦੇ ਨਾਲ-ਨਾਲ ਉਨ੍ਹਾਂ ਨੇ ਨਸ਼ਾ ਤਸ਼ਕਰਾਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹਾਂ ‘ਤੇ ਵੀ ਸਖਤੀ ਨਾਲ ਸਿਕੰਜ਼ਾ ਕਸ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਸ.ਮਨਦੀਪ ਸਿੰਘ ਸਿੱਧੂ ਦੀਆਂ ਇਨ੍ਹਾਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਹੀ ਅੱਜ ਸਾਡੀ ਜਥੇਬੰਦੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਸਮਾਗਮ ਦੌਰਾਨ ਮਾਲੇਰਕੋਟਲਾ ਦੇ ਨਵੇਂ ਆਏ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿਕੰਦ ਜੋ ਕਿ ਪੁਲਿਸ ਡਿਪਾਰਟਮੈਂਟ ਵਿਚ ਇੱਕ ਸੁਲਝੇ ਹੋਏ ਮਿਹਨਤੀ ਪੁਲਿਸ ਅਫਸਰ ਵੱਜੋਂ ਜਾਣੇ ਜਾਂਦੇ ਹਨ ਅਤੇ ਪਹਿਲਾਂ ਵੀ ਮਾਲੇਰਕੋਟਲਾ ਦੇ ਡੀ.ਐਸ.ਪੀ. ਰਹਿ ਚੁੱਕੇ ਹਨ। ਉਨ੍ਹਾਂ ਨੂੰ ਵੀ ਸ਼ਲਾਘਾਯੋਗ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।
ਜਥੇਬੰਦੀ ਦੇ ਸਰਕਲ ਪ੍ਰਧਾਨ ਬਹਾਦਰ ਸਿੰਘ ਅਤੇ ਜਨਰਲ ਸਕੱਤਰ ਅਮਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇਂ ਸਮੇਂ ਤੋਂ ਸੂਬਾ ਪੱਧਰ ‘ਤੇ ਜਥੇਬੰਦੀ ਦੀ ਚੜ੍ਹਦੀ-ਕਲਾ ਲਈ ਸ਼ਾਨਦਾਰ ਸੇਵਾਵਾਂ ਦੇ ਰਹੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰਿਟਾਇਰਡ ਡੀ.ਐਸ.ਪੀ. ਭਰਪੂਰ ਸਿੰਘ ਜੀ ਨੂੰ ਵੀ ਜਥੇਬੰਦੀ ਵੱਲੋਂ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਜਨਰਲ ਸਕੱਤਰ ਅਮਰ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਸਾਬਕਾ ਡੀ.ਐਸ.ਪੀ. ਤਾਰਾ ਸਿੰਘ ਕਸਬਾ ਭਰਾਲ, ਬਲਵੰਤ ਸਿੰਘ ਅਹਿਮਦਗੜ੍ਹ, ਸੁਖਦੇਵ ਸਿੰਘ ਮੀਤ ਪ੍ਰਧਾਨ ਧੂਰੀ, ਗੁਰਚਰਨ ਸਿੰਘ ਭਵਾਨੀਗੜ੍ਹ, ਥਾਣੇਦਾਰ ਮਿੱਠੂ ਸਿੰਘ, ਅਮਲੋਕ ਸਿੰਘ ਤੇ ਬਿਰਜ ਸਿੰਘ ਸੁਨਾਮ, ਇੰਸ: ਜਸਵੀਰ ਸਿੰਘ, ਜਗਦੀਪ ਸਿੰਘ, ਥਾਣੇਦਾਰ ਨਾਹਰ ਸਿੰਘ, ਗੁਰਚਰਨ ਸਿੰਘ ਦਿੜਬਾ, ਪ੍ਰਧਾਨ ਬੀਬੀ ਅਵਤਾਰ ਕੌਰ, ਪਰਸੋਤਮ ਸਿੰਘ ਸ਼ੇਰਪੁਰ, ਅਤੇ ਲਛਮਣ ਸਿੰਘ ਰੁੜਗੜ੍ਹ ਵੀ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply