Wednesday, March 11, 2026

ਵਿਸ਼ਨੂੰ ਗਾਰਡਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 2 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੰਗਲ ਬਾਜ਼ਾਰ ਰੋਡ, ਵਿਸ਼ਨੂੰ ਗਾਰਡਨ (ਮੇਨ) ਵਿਖੇ ਸ਼ਨੀਵਾਰ, 5 ਸਤੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਕਰਮ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਇੰਦਰਜੀਤ ਸਿੰਘ ਬੰਬੇ ਵਾਲੇ (ਸ੍ਰੀ ਦਰਬਾਰ ਸਾਹਿਬ) ਦੇ ਕੀਰਤਨੀ ਜੱਥੇ ਗੁਰਬਾਣੀ ਮਨੋਹਰ ਕੀਰਤਨ ਅਤੇ ਢਾਡੀ ਜੱਥਾ ਬੀਬੀ ਪੁਸ਼ਪਿੰਦਰ ਕੌਰ ਖਾਲਸਾ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਭਾਈ ਮਨਮੋਹਨ ਸਿੰਘ ਸ਼ਬਦ ਵਿਚਾਰ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਣਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਅਤੇ ਵਿਸ਼ਨੂੰ ਗਾਰਡਨ ਸਿੰਘ ਸਭਾ ਦੇ ਚੇਅਰਮੈਨ ਤੇ ਧਰਮ ਪ੍ਰਚਾਰ ਕਮੇਟੀ ਦੇ ਕਨਵੀਨਰ ਸ. ਮਨਜੀਤ ਸਿੰਘ ਔਲਖ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply