ਅੰਮ੍ਰਿਤਸਰ, 2 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿਮਘ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਅੱਜ ਇਥੇ ਯੂਥ ਫੈਸਟੀਵਲਾਂ ਤੋਂ ਪਹਿਲਾਂ ਉਡਾਂਸ, ਗਿੱਧਾ, ਭੰਗੜਾ ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਾਈ ਗਈ। ਇਸ ਵਰਕਸ਼ਾਪ ਦਾ ਮੰਤਵ ਉਡਾਂਸ, ਗਿੱਧੇ ਅਤੇ ਭੰਗੜੇ ਦੇ ਤਕਨੀਕੀ ਨੁਕਤਿਆਂ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਹੈ। ਡਾ. ਜਗਜੀਤ ਕੌਰ ਦੀ ਅਗਵਾਈ ਹੇਠ ਇਹ ਉਪਰਾਲਾ ਸਾਲ 2011 ਤੋਂ ਲਗਾਤਾਰ ਕੀਤਾ ਜਾ ਰਿਹਾ ਤਾਂ ਕਿ ਯੂਥ ਫੈਸਟੀਵਲਾਂ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ਨੂੰ ਅਹਿਮ ਜਾਣਕਾਰੀ ਮਿਲ ਸਕੇ, ਉਹਨਾਂ ਦੇ ਮਨਾਂ ਦੇ ਸ਼ੰਕੇ ਦੂਰ ਹੋ ਸਕਣ, ਉਹ ਆਪਣੀਆਂ ਪੇਸ਼ਕਾਰੀਆਂ ਹੋਰ ਵਧੀਆ ਢੰਗ ਨਾਲ ਦੇ ਸਕਣ ਅਤੇ ਪੁਜ਼ੀਸ਼ਨਾਂ ਹਾਂਸਲ ਕਰ ਸਕਣ। ਡਾ. ਜਗਜੀਤ ਕੌਰ ਨੇ ਆਏ ਹੋਏ ਖੇਤਰੀ ਮਾਹਿਰਾਂ ਮੈਡਮ ਡਾ. ਸੁੱਖੀ ਬਰਾੜ, ਡਾ. ਇਕਬਾਲ ਸਿੰਘ ਗੋਦਾਰਾ, ਸ. ਅਮਰਿੰਦਰ ਸਿੰਘ ਸੰਧੂ ਅਤੇ ਸ. ਜੁਝਾਰ ਸਿੰਘ ਦਾ ਬੁੱਕੇ ਦੇ ਕੇ ਸਵਾਗਤ ਕੀਤਾ। ਵਰਕਸ਼ਾਪ ਵਿਚ ਯੂਨੀਵਰਸਿਟੀ ਕੈਂਪਸ ਅਤੇ ਯੂਨਂੀਵਰਸਿਟੀ ਨਾਲ ਸਬੰਧਿਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਡਾਇਰੈਕਟਰਾਂ ਨੇ ਭਾਗ ਲਿਆ। ਆਏ ਹੋਏ ਖੇਤਰ ਮਾਹਿਰਾਂ ਨੇ ਆਪ ਸਟੇਜ ‘ਤੇ ਜਾ ਕੇ ਢੋਲ ਦੀ ਤਾਲ ‘ਤੇ ਲੁੱਡੀ, ਝੂੰਮਰ, ਭੰਗੜਾ, ਧਮਾਲ ਆਦਿ ਪਾ ਕੇ ਨਵੇਂ ਪੁਰਾਣੇ ਐਕਸ਼ਨਾਂ ਤੋਂ ਜਾਣੂ ਕਰਵਾਇਆ ਅਤੇ ਬੋਲੀਆਂ ਦੀ ਅਹਿਮੀਅਤ ਬਾਰੇ ਦੱਸਿਆ। ਇਸ ਤੋਂ ਇਲਾਵਾ ਉਹਨਾਂ ਨੇ ਸਮੁੱਚੇ ਭਾਰਤ ਦੇ ਖੇਤਰੀ ਡਾਂਸਾਂ ਬਾਰੇ ਬਾਰੀਕੀ ਨਾਲ ਨੁਕਤੇ ਸਾਂਝੇ ਕੀਤੇ ਮੈਡਮ ਸੁੱਖੀ ਬਰਾੜ ਨੇ ਵਿਦਿਆਰਥਣਾਂ ਨਾਲ ਮਿਲ ਕੇ ਗਿੱਧੇ ਦੀਆਂ ਕੁਝ ਬੋਲੀਆਂ ‘ਤੇ ਨੱਚ ਕੇ ਦੱਸਿਆ ਅਤੇ ਉਹਨਾਂ ਸਟੈੱਪਾਂ ਨੂੰ ਸਹੀ ਤਰੀਕੇ ਨਾਲ ਅਪਨਾਉਣ ਲਈ ਸੁਝਾਅ ਦਿੱਤਾ। ਆਪਣੇ ਵਿਰਸੇ ਨੂੰ ਸੰਭਾਲਣ ਦੀ ਹਦਾਇਤ ਕਰਦਿਆਂ ਮੈਡਮ ਸੁੱਖੀ ਬਰਾੜ ਨੇ ਕਿਹਾ ਕਿ ਅੱਜ ਕੱਲ ਦੇ ਲੋਕ ਗਾਇਕਾਂ ਨਾਲ ਨੱਚ ਰਹੇ ਕਲਾਕਾਰਾਂ ਦੇ ਤਰੀਕੇ ਨੂੰ ਅਪਨਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਹਨਾਂ ਵਿਦਿਆਰਥਣਾਂ ਨੂੰ ਗਿੱਧੇ ਵਿਚ ਰਿਵਾਇਤੀ ਸਹਿਜਭਾਵ ਅਪਨਾਉਣ ਦੀ ਨਸੀਹਤ ਦਿੱਤੀ ਵਰਕਸ਼ਾਪ ਦੇ ਅੰਤ ਵਿਚ ਡਾ. ਜਗਜੀਤ ਕੌਰ ਨੇ ਵੱਖ-ਵੱਖ ਕਾਲਜਾਂ ਤੋਂ ਆਏ ਹੋਏ ਅਧਿਆਪਕਾਂ, ਟੀਮ ਡਾਇਰੈਕਟਰਾਂ ਅਤੇ ਵਿਦਿਆਰਥੀਆਂ ਨੂੰ ਸੁੁਝਾਅ ਦਿੰਦੇ ਹੋਏ ਕਿਹਾ ਕਿ ਇਹਨਾਂ ਵਰਕਸ਼ਾਪਾਂ ਵਿਚ ਦੱਸੇ ਗਏ ਤਕਨੀਕੀ ਨੁਕਤਿਆਂ ਨੂੰ ਮੁੱਖ ਰੱਖ ਕੇ ਟੀਮਾਂ ਦੀ ਤਿਆਰੀ ਕੀਤੀ ਜਾਵੇ ਤਾਂ ਜੋ ਉਹ ਯੂਥ ਫੈਸਟੀਵਲਾਂ ਵਿਚ ਪੁਜ਼ੀਸ਼ਨਾਂ ਹਾਂਸਲ ਕਰਕੇ ਅੰਤਰ-ਯੂਨੀਵਰਸਿਟੀ ਯੂਥ ਫੈਸਟੀਵਲਾਂ ਵਿਚ ਭਾਗ ਲੈ ਕੇ ਯੂਨੀਵਰਸਿਟੀ ਦਾ ਨਾਮ ਹੋਰ ਉਚਾਈਆਂ ਤੱਕ ਲੈ ਜਾ ਸਕਣ। ਡਾ. ਜਗਜੀਤ ਕੌਰ ਨੇ ਆਏ ਹੋਏ ਖੇਤਰੀ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਦਆਰਾ ਦੱਸੇ ਤਕਨੀਕੀ ਨੁਕਤਿਆਂ ਦਾ ਵਿਦਿਆਰਥੀ ਕਲਾਕਾਰ ਜ਼ਰੂਰ ਲਾਭ ਉਠਾਣਗੇ। ਉਹਨਾਂ ਨੇ ਆਏ ਹੋਏ ਵਿਦਿਆਰਥੀਆਂ, ਅਧਿਆਪਕਾਂ ਅਤੇ ਟੀਮ ਡਾਇਰੈਕਟਰਾਂ ਦਾ ਧੰਨਵਾਦ ਕਰਦੇ ਹੋਏ ਯੂਥ ਫੈਸਟੀਵਲਾਂ ਵਿਚ ਭਾਗ ਲੈ ਰਹੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media