Monday, March 16, 2026

 ਸਲਾਨਾ ਮੇਲੇ ਸਬੰਧੀ ਤਿਆਰੀਆਂ ਜੋਰਾਂ ਤੇ – ਬਾਬਾ ਸੁਰਜੀਤ ਸਿੰਘ ਕੈਰੋਂ

PPN0209201525

ਭਿੱਖੀਵਿੰਡ, 3 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਮੱਸੇ ਰੰਗੜ ਦਾ ਸਿਰ ਕੱਟ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਵਾਲੇ ਯੋਧੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਤੇ ਬਾਬਾ ਮਹਿਤਾਬ ਸਿੰਘ ਕੰਬਕੇ ਵਾਲਿਆਂ ਦੇ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆ ਨੇ ਕਰਦਿਆਂ ਆਖਿਆ ਕਿ ਹਰ ਸਾਲ ਦੀ ਤਰਾਂ 21-22 ਭਾਦਰੋਂ ਨੂੰ ਪਿੰਡ ਮਾੜੀ ਕੰਬੋਕੇ, ਤਹਿਸੀਲ ਪੱਟੀ, ਜਿਲ੍ਹਾ ਤਰਨ ਤਾਰਨ ਵਿਖੇ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਇਸ ਮੇਲੇ ਵਿੱਚ ਉਚ ਕੋਟੀ ਦੇ ਕਵੀਸ਼ਰ, ਕਥਾ ਵਾਚਕ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ।ਸ਼ਾਮ ਵੇਲੇ ਕਬੱਡੀ ਦਾ ਮੈਚ ਨਾਮਵਰ ਟੀਮਾਂ ਦਰਮਿਆਨ ਕਰਵਾਇਆ ਜਾਵੇਗਾ ਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ। ਇਸ ਸਮੇਂ ਬਾਬਾ ਜੀ ਤੋਂ ਇਲਾਵਾ ਨਿਰਮਲ ਸਿੰਘ, ਸੁਖਦੇਵ ਸਿੰਘ, ਮੈਂਬਰ ਬਲੇਰ ਸਿੰਘ, ਗ੍ਰੰਥੀ ਭਾਈ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply