Saturday, July 18, 2026

4 ਸਤੰਬਰ ਨੂੰ 10 ਤੋ 11:45 ਵਜੇ ਤੱਕ ਪ੍ਰਸਾਰਿਤ ਹੋਵੇਗਾ ਪ੍ਰਧਾਨ ਮੰਤਰੀ ਦਾ ਸੰਦੇਸ਼

ਅੰਮ੍ਰਿਤਸਰ, 3 ਸਤੰਬਰ (ਗੁਰਚਰਨ ਸਿੰਘ)- ਅਧਿਆਪਕ ਦਿਵਸ ਮੌਕੇ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਕੂਲੀ ਬੱਚਿਆਂ ਨੂੰ ਸੰਬੋਧਨ ਕੀਤਾ ਜਾਣਾ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ. ਸਤਿੰਦਰ ਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਇਹ ਪ੍ਰੋਗਰਾਮ ਮਿਤੀ 4 ਸਤੰਬਰ ਨੂੰ ਸਵੇਰੇ 10:00 ਵਜੇ ਤੋ 11:45 ਤੱਕ ਪ੍ਰਸਾਰਿਤ ਹੋਵੇਗਾ, ਜਿਸ ਸਬੰਧੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਈਵੇਟ, ਏਡਿਡ, ਮਾਨਤਾ ਪ੍ਰਾਪਤ ਸਕੂਲ ਮੁਖੀਆ ਨੂੰ ਹਦਾਇਤਾਂ ਜਾਰੀ ਕਰ ਦਿੱਤੀਆ ਹਨ।ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਐਜੂਸੈਟ, ਦੂਰਦਰਸ਼ਨ, ਯੂ ਟਿਊਬ ਅਤੇ ਰੇਡਿਓ ਰਾਹੀਂ ਵੀ ਪ੍ਰਸਾਰਿਤ ਕੀਤਾ ਜਾਵੇਗਾ, ਜਿਸ ਲਈ ਸਕੂਲ ਮੁਖੀਆਂ ਨੂੰ ਢੁਕਵੇਂ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply