Friday, March 13, 2026

ਦੀਨਾ ਨਗਾਰ ਅੱਤਵਾਦੀ ਹਮਲੇ ਦੌਰਾਨ ਬਹਾਦਰੀ ਦਿਖਾਉਣ ਵਾਲੇ ਨਾਨਕ ਚੰਦ ਡਰਾਈਵਰ ਤੇ ਸ਼੍ਰੀ ਵਰਿੰਦਰ ਕੁਮਾਰ ਕੰਡਕਟਰ ਦਾ ਸਨਮਾਨ

PPN0309201515 PPN0309201516

ਪੰਜ ਪਨਬੱਸ ਦੀਆਂ ਨਵੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਵੀ ਕੀਤਾ

ਪਠਾਨਕੋਟ, 3 ਸਤੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਆਵਾਜਾਈ ਦੀਆਂ ਬੇਹਤਰ ਤੇ ਆਧੁਨਿਕ ਸਹੂਲਤਾਂ ਮੁਹਈਆ ਕਰਨ ਲਈ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ 320 ਨਵੀਆਂ ਬੱਸਾਂ ਖਰੀਦੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਸਥਾਨਕ ਬੱਸ ਸਟੈਂਡ ਵਿਖੇ ਸ਼੍ਰੀ ਨਾਨਕ ਚੰਦ ਡਰਾਈਵਰ ਅਤੇ ਸ਼੍ਰੀ ਵਰਿੰਦਰ ਕੁਮਾਰ ਕੰਡਕਟਰ ਜਿੰਨ੍ਹਾਂ ਨੇ ਬੇਮਿਸ਼ਾਲ ਹੌਸਲੇ ਤੇ ਬਹਾਦਰੀ ਨਾਲ 27 ਜੁਲਾਈ ਨੂੰ ਦੀਨਾਨਗਰ ਵਿਖੇ ਹੋਏ ਆਤੰਕੀ ਹਮਲੇ ਦੌਰਾਨ 76 ਮੁਸਾਫਰਾਂ ਦੀ ਜਾਨ ਬਚਾਈ ਸੀ, ਨੂੰ ਸਨਮਾਨਿਤ ਕਰਨ ਲਈ ਪੰਜਾਬ ਰੋਡਵੇਜ਼ ਵਿਭਾਗ ਪਠਾਨਕੋਟ ਵੱਲੋਂ ਆਯੋਜਿਤ ਸਨਮਾਨ ਸਮਾਰੋਹ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਇਸ ਮੌਕੇ ਪੰਜ ਪਨਬੱਸ ਦੀਆਂ ਨਵੀਆਂ ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਵੀ ਕੀਤਾ।
ਸ਼੍ਰੀ ਸ਼ਰਮਾ ਨੇ ਉਕਤ ਦੋਨਾਂ ਕਰਮਚਾਰੀਆਂ ਵੱਲੋਂ ਦਿਖਾਈ ਗਈ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਵੱਲੋਂ ਮੌਕੇ ‘ਤੇ ਦਿਖਾਈ ਗਈ ਸੂਝ ਬੂਝ ਸਦਕਾ ਇੱਕ ਵੱਡਾ ਹਾਦਸਾ ਵਾਪਰਨ ਤੋਂ ਟਲ ਗਿਆ। ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਮੁਲਕ ਪਾਕਿਸਤਾਨ ਇਸ ਤਰ੍ਹਾਂ ਦੇ ਆਤੰਕੀ ਹਮਲੇ ਕਰਕੇ ਭਾਰਤ ਵਿੱਚ ਅਸਥਿਰਤਾ ਪੈਦਾ ਕਰਨਾ ਚਾਹੁੰਦਾ ਹੈ ਪਰ ਇਸ ਦੇ ਸੁਪਨਿਆਂ ਨੂੰ ਸਾਕਾਰ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਕਰਮਚਾਰੀਆਂ ਨੂੰ ਪੱਕਿਆਂ ਕਰਵਾਉਣ ਲਈ ਪੰਜਾਬ ਕੈਬਨਿਟ ਵੱਲੋਂ ਮੰਨਜ਼ੂਰੀ ਦਿਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪਹਿਲੇ ਲਾਟ ਵਿੱਚ ਪਨਬੱਸ ਦੀਆਂ 5 ਨਵੀਆਂ ਬੱਸਾਂ ਜ਼ਿਲ੍ਹਾ ਪਠਾਨਕੋਟ ਨੂੰ ਮਿਲੀਆਂ ਹਨ ਅਤੇ ਕੁੱਲ 20-25 ਨਵੀਆਂ ਬੱਸਾਂ ਪਠਾਨਕੋਟ ਰੋਡਵੇਜ਼ ਡਿਪੂ ਨੂੰ ਮਿਲਣ ਦੀ ਸੰਭਵਨਾ ਹੈ। ਉਨ੍ਹਾਂ ਨੇ ਇਸ ਮੌਕੇ ‘ਤੇ ਨਵੀਆਂ 5 ਬੱਸਾਂ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਅਤੇ ਸ਼੍ਰੀ ਨਾਨਕ ਚੰਦ ਡਰਾਈਵਰ ਤੇ ਸ਼੍ਰੀ ਵਰਿੰਦਰ ਕੁਮਾਰ ਕੰਡਕਟਰ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।
ਸ਼੍ਰੀ ਇੰਦਰਜੀਤ ਸਿੰਘ ਚਾਵਲਾ ਜੀ.ਐਮ ਪੰਜਾਬ ਰੋਡਵੇਜ਼ ਨੇ ਦੱਸਿਆ ਕਿ ਇੰਨ੍ਹਾਂ ਨਵੀਆਂ 5 ਬੱਸਾਂ ਵਿਚੋਂ 3 ਬੱਸਾਂ ਚੰਡੀਗੜ੍ਹ ਅਤੇ 2 ਬੱਸਾਂ ਦਿੱਲੀ ਨੂੰ ਚਲਿਆ ਕਰਨਗੀਆਂ। ਉਨ੍ਹਾਂ ਕਿਹਾ ਕਿ ਇੰਨ੍ਹਾਂ ਨਵੀਆਂ ਬੱਸਾਂ ਦੇ ਚਲਣ ਨਾਲ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ ਪਠਾਨਕੋਟ, ਸਲਵਿੰਦਰ ਸਿੰਘ ਸਟੇਸ਼ਨ ਸੁਪਰਵਾਇਜ਼ਰ ਪੰਜਾਬ ਰੋਡਵੇਜ਼ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ‘ਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀ ਅਤੇ ਪੱਤਵੰਤੇ ਸ਼ਹਿਰੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply