
ਮਾਲੇਰਕੋਟਲਾ (ਸੰਦੌੜ) 4 ਸਤੰਬਰ (ਹਰਮਿੰਦਰ ਸਿੰਘ ਭੱਟ)- ਸਥਾਨਕ ਡਾ.ਜ਼ਾਕਿਰ ਹੁਸੈਨ ਸਟੇਡੀਅਮ ਵਿੱਚ ਫੁੱਟਬਾਲ ਟੈਨਿਸ ਅਤੇ ਰੱਸਾ ਟੱਪਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 17 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ 19 ਸਾਲ ਵਰਗ ਦੇ ਲੜਕੇ ਅਤੇ ਲੜਕੀਆਂ ਆਬਾਨ ਪਬਲਿਕ ਸਕੂਲ ਮਾਲੇਰਕੋਟਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਟੈਨਿਸ ਵਿੱਚ 17 ਸਾਲ ਵਰਗ ਦੀਆਂ ਲੜਕੀਆਂ ਸਰਕਾਰੀ ਕੰਨਿਆ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਆਬਾਨ ਪਬਲਿਕ ਸਕੂਲ ਨੇ19 ਸਾਲ ਵਰਗ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ 17 ਸਾਲ ਵਰਗ ਲੜਕੇ ਪਹਿਲਾ ਅਤੇ ਆਬਾਨ ਪਬਲਿਕ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 19 ਸਾਲ ਵਰਗ ਲੜਕੇ ਇਸਲਾਮੀਆ ਕੰਬੋਜ਼ ਸੈਕੰਡਰੀ ਸਕੂਲ ਨੇ ਪਹਿਲਾ ਅਤੇ ਆਬਾਨ ਪਬਲਿਕ ਸਕੂਲ ਆਬਾਨ ਸਕੂਲ ਰੋਡ ਮਲੇਰਕੋਟਲਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਜ਼ੋਨ ਵਿੱਚ ਸਕੂਲ ਦਾ ਨਾਂ ਰੋਸ਼ਨ ਕੀਤਾ।
Punjab Post Daily Online Newspaper & Print Media