Sunday, February 22, 2026

ਆਸਟਰੇਲੀਆ ਦੇ ਸਕੱਤਰ ਇੰਮੀਗ੍ਰੇਸ਼ਨ ਸ਼ਾਨ ਸਟੀਵਰਟ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

PPN0409201522

ਅੰਮ੍ਰਿਤਸਰ, 4 ਸਤੰਬਰ (ਗੁਰਪ੍ਰੀਤ ਸਿੰਘ) – ਆਸਟਰੇਲੀਅਨ ਹਾਈ ਕਮਿਸ਼ਨਰ ਨਵੀਂ ਦਿੱਲੀ ਵਿਖੇ ਇੰਮੀਗ੍ਰੇਸ਼ਨ ਵਿਭਾਗ ਦੇ ਸਕੱਤਰ ਮਿਸਟਰ ਸ਼ਾਨ ਸਟੀਵਰਟ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।ਉਨ੍ਹਾਂ ਨੂੰ ਸ. ਗੁਰਬਚਨ ਸਿੰਘ ਪੀ.ਆਰ.ਓ. ਸ਼ੋ੍ਰਮਣੀ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਪੁੱਜਣ ‘ਤੇ ਉਨ੍ਹਾਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ‘ਜੀ ਆਇਆ’ ਕਹਿੰਦਿਆਂ ਧਾਰਮਿਕ ਕਿਤਾਬਾਂ ਦਾ ਸੈੱਟ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਆਸਟਰੇਲੀਆ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣੂੰ ਕਰਵਾਇਆ।
ਮਿਸਟਰ ਸ਼ਾਨ ਸਟੀਵਰਟ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਸਰਕਾਰ ਨਾਲ ਇਸ ਸਬੰਧੀ ਵਿਸਥਾਰ ਸਹਿਤ ਗੱਲ ਕਰਨਗੇ।ਇਸ ਮੌਕੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ ਤੇ ਸ. ਸਤਿੰਦਰ ਸਿੰਘ ਨਿਜੀ ਸਹਾਇਕ ਆਦਿ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply