Monday, February 23, 2026

 ਵਨ ਰੈਂਕ ਵਨ ਪੈਨਸ਼ਨ ਲਾਗੂ ਕਰਨ ਨਾਲ ਫੌਜ ਮਨੋਬਲ ਹੋਰ ਉੱਚਾ ਹੋਇਆ- ਮਜੀਠੀਆ

ਪੰਨਵਾਂ ਤੇ ਘਨਸ਼ਾਮਪੁਰਾ ਨੂੰ 40 ਲੱਖ ਦੀ ਗ੍ਰਾਂਟ ਤੇ ਕਈ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

u
u

ਮੱਤੇਵਾਲ, 5 ਸਤੰਬਰ (ਪ.ਪ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਚਿਰੋਕਣੀ ਮੰਗ ਵਨ ਰੈਂਕ ਵਨ ਪੈਨਸ਼ਨ ਲਾਗੂ ਕਰਨ ਦੇ ਇਤਿਹਾਸਕ ਫੈਸਲੇ ਨਾਲ ਸਾਬਕਾ ਸੈਨਿਕਾਂ ਨੂੰ ਜਿੱਥੇ ਵਿੱਤੀ ਲਾਭ ਮਿਲੇਗਾ ਉੱਥੇ ਦੇਸ਼ ਦੀ ਸੁਰੱਖਿਆ ਵਿੱਚ ਲੱਗੇ ਸੈਨਿਕਾਂ ਅਤੇ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦਾ ਮਨੋਬਲ ਉੱਚਾ ਹੋਵੇਗਾ।
ਸ. ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਪੰਨਵਾਂ ਅਤੇ ਘਨਸ਼ਾਮਪੁਰਾ ਵਿਖੇ ਵਿਕਾਸ ਕਾਰਜਾਂ ਲਈ ਕਰੀਬ 40 ਲੱਖ ਦੀ ਗ੍ਰਾਂਟ ਦੇਣ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਆਏ ਸਨ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਸ੍ਰੀ ਮਨੋਹਰ ਪਾਰੀਕਰ ਦਾ ਧੰਨਵਾਦ ਕਰਦਿਆਂ ਸਾਬਕਾ ਸੈਨਿਕਾਂ ਦੀਆਂ ਹੋਰ ਮੰਗਾਂ ਪ੍ਰਤੀ ਜਲਦ ਵਿਚਾਰ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1965 ਦੀ ਜੰਗ ਦੌਰਾਨ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇ ਕੇ ਸ਼ਹੀਦੀ ਹੋਏ ਜਾਂਬਾਜ਼ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਜੰਗ ਦੀ 50ਵੀਂ ਵਰ੍ਹੇਗੰਢ ਗੋਲਡਨ ਜੁਬਲੀ ਨੂੰ ਮਹਾਂ ਸਮਾਰੋਹ ਵਜੋਂ 9 ਸਤੰਬਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਅਮਰਕੋਟ ਵਿਖੇ ਮਨਾਈ ਜਾ ਰਹੀ ਹੈ।
ਸ: ਮਜੀਠੀਆ ਨੇ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਰਾਜ ਸਰਕਾਰ ਰਾਜ ਵਿੱਚ ਸਨਅਤੀ ਮਾਹੌਲ ਸੁਖਾਵਾਂ ਬਣਾਉਣ ਅਤੇ ਵੱਡੀ ਪੂੰਜੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਸਨਅਤਕਾਰ ਨਿਵੇਸ਼ਕਾਂ ਨੂੰ 5 ਰੁਪੈ ਯੂਨਿਟ ਦੇ ਹਿਸਾਬ ਨਾਲ ਦੇਸ਼ ਵਿੱਚ ਸਭ ਤੋਂ ਸਸਤੀ ਬਿਜਲੀ ਦੇਣ ਦੀ ਇੱਕ ਵਿਸ਼ੇਸ਼ ਯੋਜਨਾ ਲਾਗੂ ਕਰਨ ਜਾ ਰਹੀ ਹੈ।
ਪਿੰਡਾਂ ‘ਚ ਭਾਰੀ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਹਲਕਾ ਮਜੀਠਾ ਨੂੰ ਇੱਕ ਨਮੂਨੇ ਦਾ ਹਲਕਾ ਬਣਾਉਣਾ ਹੈ, ਜਿਸ ਲਈ ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ, 2017 ਤੱਕ ਡੇਰਿਆਂ ਨੂੰ ਜਾਂਦੇ ਸਾਰੇ ਰਸਤੇ ਪੱਕੇ ਕੀਤੇ ਜਾਣਗੇ ਅਤੇ 24 ਘੰਟੇ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਸੁਖਵਿੰਦਰ ਸਿੰਘ ਗੋਲਡੀ, ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ, ਡੀ ਅੇਸ ਪੀ ਵਿਸ਼ਾਲ ਜੀਤ ਸਿੰਘ, ਮਨਜੀਤ ਸਿੰਘ ਤਰਸਿੱਕਾ, ਗੁਰਜਿੰਦਰ ਸਿੰਘ ਢਪੱਈਆਂ, ਬਲਵਿੰਦਰ ਸਿੰਘ ਬਲੋਵਾਲੀ, ਸਵਰਨ ਸਿੰਘ ਰਾਮਦੀਵਾਲੀ, ਪ੍ਰਭਦਿਆਲ ਸਿੰਘ ਨੰਗਲ ਪੰਨੂੰਆਂ, ਸਰਪੰਚ ਨਿਰਵੈਰ ਸਿੰਘ, ਸਾਬਕਾ ਸਰਪੰਚ ਸਾਹਿਬ ਸਿੰਘ, ਡਾ: ਤਰਲੋਕ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਤਰਸੇਮ ਸਿੰਘ ਫੌਜੀ, ਸਤਬੀਰ ਸਿੰਘ, ਰਤਨ ਸਿੰਘ, ਸਰਪੰਚ ਸੁਰਜੀਤ ਸਿੰਘ, ਜਥੇਦਾਰ ਲਖਵਿੰਦਰ ਸਿੰਘ, ਜੋਗਾ ਸਿੰਘ, ਬਾਬਾ ਸੁਰਜੀਤ ਸਿੰਘ , ਅਮਰੀਕ ਸਿੰਘ ਆਦਿ ਆਗੂ ਹਾਜ਼ਰ ਸਨ।

Check Also

ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …

Leave a Reply