Monday, February 23, 2026

ਮਿਡਲ ਸਕੂਲ ਭਰਥਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

PPN0508201506

ਸਮਰਾਲਾ, 5 ਸਤੰਬਰ (ਪ. ਪ) – ਸਾਡੇ ਦੇਸ਼ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦਾ ਜਨਮ ਦਿਨ ਅਧਿਆਪਕ ਦਿਵਸ ਤੌਰ ਤੇ ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਹਿਲੇ ਸੈਸ਼ਨ ਵਿੱਚ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਭਾਸ਼ਣ ਦਾ ਬਹੁਤ ਨੀਝ ਲਾ ਕੇ ਸੁਣਿਆ।
ਂਇਸ ਦਿਵਸ ਦੇ ਦੂਜੇ ਸੈਸ਼ਨ ਵਿੱਚ ਵਿਦਿਆਰਥੀਆਂ ਵੱਲੋਂ ਆਯੋਜਿਤ ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀਂ ਜਮਾਤ ਦੀ ਵਿਦਿਆਰਥਣ ਨੇ ਅਧਿਆਪਕ ਦਾ ਇੱਕ ਵਿਦਿਆਰਥੀ ਦੇ ਜੀਵਨ ਵਿੱਚ ਅਹਿਮ ਯੋਗਦਾਨ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ। ਖੁਸ਼ਪ੍ਰੀਤ ਸਿੰਘ ਜਮਾਤ ਅੱਠਵੀਂ ਦੇ ਵਿਦਿਆਰਥੀ ਨੇ ਇਸ ਪਵਿੱਤਰ ਦਿਵਸ ਤੇ ਜਿੱਥੇ ਸਕੂਲ ਸਟਾਫ ਅਤੇ ਭਾਰਤ ਦੇ ਸਮੁੱਚੇ ਅਧਿਆਪਕ ਵਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਾਂ ਦੇ ਰਿਸ਼ਤੇ ਤੋਂ ਬਾਅਦ ਇੱਕ ਅਧਿਆਪਕ ਹੀ ਮਨੁੱਖ ਦੇ ਜੀਵਨ ਨੂੰ ਬਦਲਣ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਸੁਖਮਨਪ੍ਰੀਤ ਕੌਰ ਅਤੇ ਗੁਰਜਿੰਦਰ ਸਿੰਘ ਜਮਾਤ ਸੱਤਵੀਂ ਨੇ ਵੀ ਅਧਿਆਪਕ ਦੇ ਯੋਗਦਾਨ ਸਬੰਧੀ ਆਪਣੇ ਵਿਚਾਰ ਰੱਖੇ। ਅੰਤ ਵਿੱਚ ਸਕੂਲ ਮੁਖੀ ਮੇਘ ਦਾਸ ਜਵੰਦਾ ਨੇ ਡਾ. ਰਾਧਾ ਕ੍ਰਿਸ਼ਨਨ ਜੀ ਦੇ ਜੀਵਨ ਵਿਸਥਾਰ ਸਹਿਤ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਦਿਵਸ ਦੀ ਸ਼ੁਰੂਆਤ ਸਾਡੇ ਸਤਿਕਾਰਯੋਗ ਰਾਸ਼ਟਰਪਤੀ ਜੀ ਵੱਲੋਂ ਕਿਸ ਤਰ੍ਹਾਂ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਕ੍ਰਾਂਤੀਕਾਰੀ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਸਕੂਲ ਮੁਖੀ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਦਿਖਾਏ ਪਿਆਰ ਅਤੇ ਸਤਿਕਾਰ ਨੂੰ ਦੇਖਕੇ ਸਮੁੱਚਾ ਸਟਾਫ ਹਮੇਸ਼ਾਂ ਯਾਦ ਰੱਖੇਗਾ।
ਇਸ ਸਮੇਂ ਵਿਦਿਆਰਥੀਆਂ ਵੱਲੋਂ ਸਮੁੱਚੇ ਸਟਾਫ ਨੂੰ ਤੋਹਫੇ ਭੇਂਟ ਕੀਤੇ ਗਏ ਅਤੇ ਸਾਰੇ ਵਿਦਿਆਰਥੀਆਂ ਨੂੰ ਮਠਿਆਈ ਵੰਡੀ ਗਈ। ਇਸ ਸਮੇਂ ਮਾ: ਬਲਵੀਰ ਸਿੰਘ, ਮੈਡਮ ਅਮਰਜੀਤ ਕੌਰ, ਸ੍ਰੀਮਤੀ ਜਗਦੀਸ਼ ਕੌਰ ਪੀ. ਟੀ. ਆਈ., ਮਨਜਿੰਦਰ ਕੌਰ ਕੰਪਿਊਟਰ ਫੈਕਲਟੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਦੇ 119ਵੇਂ ਕਨਵੋਕੇਸ਼ਨ ਦੌਰਾਨ 1430 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਹਰੇਕ ਵਿਦਿਆਰਥੀ ਦੀ ਜ਼ਿੰਦਗੀ ’ਚ ਡਿਗਰੀ ਵੰਡ …

Leave a Reply