
ਪੱਟੀ, 5 ਸਤੰਬਰ (ਅਵਤਾਰ ਸਿਘ ਢਿੱਲੋ, ਰਣਜੀਤ ਸਿਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਪੰਜਾਬ ‘ਚ ਚਲ ਰਹੀ ਨਸ਼ਾਖੋਰੀ, ਭ੍ਰਿਸ਼ਟਾਚਾਰ, ਬੇਰੋਜਗਾਰੀ ਆਦਿ ਦੇ ਵਿਰੋਧਵਿੱਚ ਜਨਤਾ ਨੂੰ ਜਾਗਰੂਕ ਕਰਨ ਲਈ 11 ਸੰਤਬਰ ਨੂੰ ਪੱਟੀ ਵਿਖੇ ਰੈਲੀ ਕੀਤੀ ਜਾ ਰਹੀ ਹੈ।ਰੇਸ਼ਮ ਸਿੰਘ ਦੁਬਲੀ ਦੇ ਗ੍ਰਹਿ ਵਿਖੇ ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਨੇ ਕੀਤਾ।ਉਨ੍ਹਾ ਕਿਹਾ ਕਿ ਪੱਟੀ ਵਿਖੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ‘ਚ ਵਿਸ਼ਾਲ ਰੈਲੀ ਸਰਕਾਰ ਦੀਆਂ ਜੜਾਂ ਹਿਲਾ ਦੇਵੇਗੀ।ਇਸ ਰੈਲੀ ਵਿਚ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਸੰਜੇ ਸਿੰਘ ਆਮ ਆਦਮੀ ਪਾਰਟੀ ਦੀਆਂ ਨੀਤੀਆ ਤੋ ਲੋਕਾਂ ਨੂੰ ਜਾਣੂ ਕਰਵਾਉਣ ਗਏ।ਉਨਾਂ ਨੇ ਵਰਕਰਾਂ ਨੂੰ ਵੱਡੀ ਤਾਦਾਦ ਵਿੱਚ ਪੁੱਜਣ ਦੀ ਅਪੀਲ ਕੀਤੀ ਗਈ।ਇਸ ਮੌਕੇ ਰਣਜੀਤ ਸਿੰਘ ਚੀਮਾ, ਸੁਖਬੀਰ ਸਿੰਘ ਵਲਟੋਹਾ, ਪੰਜਾਬ ਸਿੰਘ ਦੁਬਲੀ,ਗਿਆਨ ਸਿੰਘ ਦੁਬਲੀ, ਪਾਲ ਸਿੰਘ, ਡਾ: ਜਗਬੀਰ ਸਿੰਘ, ਪ੍ਰੀਤਮ ਸਿੰਘ, ਬਲਕਾਰ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਜਗਜੀਤ ਸਿੰਘ, ਪ੍ਰਤਾਪ ਸਿੰਘ ਦਿਆਲ ਸਿੰਘ, ਸਮੀਤਾ ਰਾਣੀ ਗਿਆਨ ਕੌਰ ਆਦਿ ਹਾਜ਼ਰ ਸਨ।
Punjab Post Daily Online Newspaper & Print Media