ਅਲਗੋਂ ਕੋਠੀ, 6 ਸਤੰਬਰ (ਹਰਦਿਆਲ ਸਿੰਘ ਭੈਣੀ) – ਪੰਜਾਬ ਵਿੱਚ 2017 ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮਿਸ਼ਨ ਤਹਿਤ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।ਇਸ ਤਹਿਤ 11 ਸਤੰਬਰ ਨੂੰ ਹੋਣ ਜਾ ਰਹੀ ਤਰਨ ਤਾਰਨ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਆਮ ਆਦਮੀ ਪਾਰਟੀ ਦੀ ਮਹਾਂ ਰੈਲੀ ਸਬੰਧੀ ਪਿੰਡ ਲਾਖਣਾ ਦੇ ਸਰਕਲ ਇੰਚਾਰਜ ਗੁਰਦੇਵ ਸਿੰਘ ਲਾਖਣਾ ਦੀ ਅਗਵਾਈ ਵਿੱਚ ਬੂਥ ਇੰਚਾਰਜਾਂ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਮਨਜਿੰਦਰ ਸਿੰਘ ਸਿੱਧੂ ਯੂਥ ਆਗੂ ਮਾਝਾ ਜੋਨ ਤੇ ਸੁਖਬੀਰ ਸਿੰਘ ਵਲਟੋਹਾ ਨੇ ਸ਼ਮੂਲੀਅਤ ਕੀਤੀ।ਆਮ ਆਦਮੀ ਪਾਰਟੀ ਦੇ ਤੇਜ ਤਰਾਰ ਐਮ.ਪੀ ਭਗਵੰਤ ਮਾਨ ਦੀ 11 ਸਤੰਬਰ ਨੂੰ ਦਾਣਾ ਮੰਡੀ ਪੱਟੀ ਵਿਖੇ ਹੋਣ ਜਾ ਰਹੀ ਮਹਾਂ ਰੈਲੀ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਕਲ ਇੰਚਾਰਜ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਲੋਕ ਪੰਜਾਬ ਦੀ ਸੱਤਾ ਵਿੱਚ ਬਦਲਾਅ ਚਾਹੁੰਦੇ ਹਨ ਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨਾਲ ਤੁਰਨ ਲਈ ਉਤਾਵਲੇ ਹਨ ਅਤੇ ਇਹ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ।ਇਸ ਮੌਕੇ ਪਲਵਿੰਦਰ ਸਿੰਘ ਪਿੰਦਾ, ਸੁਰਦਾਸ ਸਿੰਘ ਢੱਲਣ, ਅਵਤਾਰ ਸਿੰਘ ਦੂਹਲ ਕੇਰਨਾ, ਗੁਰਸਾਹਿਬ ਸਿੰਘ, ਪਰਮਜੀਤ ਸਿੰਘ, ਤਜਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ, ਗੁਰਭੇਜ ਸਿੰਘ ਮਿੰਟੂ, ਡਾ. ਸੁਖਦੇਵ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media