Sunday, June 21, 2026

ਦੁਲਮਾਂ ਕਲਾਂ ਵਿਖੇ ਰਾੜੇ ਵਾਲੇ ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ

PPN0609201502ਸੰਦੌੜ, 6 ਸਤੰਬਰ (ਹਰਮਿੰਦਰ ਸਿੰਘ) – ਨਜਦੀਕੀ ਪਿੰਡ ਦੁਲਮਾਂ ਕਲਾਂ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੀ ਪ੍ਰਬੰਧਕੀ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ 20ਵੀਂ ਸਦੀ ਦੇ ਅਵਤਾਰ ਅਤੇ ਸੱਚਖੰਡ ਵਾਸੀ ਸੰਤ ਬਾਬਾ ਈਸਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 40ਵੀਂ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕੀਤਾ।ਪ੍ਰਧਾਨ ਰਾਜ ਸਿੰਘ ਦੁਲਮਾਂ ਨੇ ਕਿਹਾ ਕਿ ਸੰਤ ਬਾਬਾ ਈਸਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਆਪਣੀ ਜਿੰਦਗੀ ਮਨੁੱਖਤਾ ਨੂੰ ਬਾਣੀ ਅਤੇ ਬਾਣੇ ਨਾਲ ਜੋੜਿਆ।ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਲਗਾਤਾਰ 50 ਸਾਲ ਕੀਰਤਨ ਕਰਕੇ ਸਿੱਖ ਪੰਥ ਦੀ ਸੇਵਾ ਕੀਤੀ ਹੈ ਅਤੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾਇਆ।ਇਸ ਮੌਕੇ ਖਜਾਨਚੀ ਕਿਰਪਾਲ ਸਿੰਘ, ਅਮਰ ਸਿੰਘ, ਰਵਿਦਾਸ ਕਲੱਬ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ, ਜਗਦੇਵ ਸਿੰਘ, ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply