Tuesday, November 24, 2026

ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਕਰਵਾਇਆ

PPN0609201507ਸੰਦੌੜ, 6 ਸਤੰਬਰ (ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ ਨਥਾਣਾ ਵਿੱਚ ਜਨਮ ਅਸ਼ਟਮੀ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ਦੌਰਾਨ ਸਕੂਲ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਦੁਆਰਾ ਮਨੁੱਖਤਾ ਦੀ ਭਲਾਈ ਕੀਤੇ ਗਏ ਉਪਕਾਰਾਂ ਦਾ ਜਿਕਰ ਵੀ ਕੀਤਾ ਗਿਆ ਅਤੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ। ਸਕੂਲ ਦੇ ਐਮ.ਡੀ. ਸੁਖਜਿੰਦਰ ਸਿੰਘ ਅਤੇ ਸਕੂਲ ਦੀ ਪ੍ਰਿੰਸ਼ੀਪਲ ਦਲਜੀਤ ਕੌਰ ਨੇ ਕਿਹਾ ਮਨੁੱਖਤਾ ਨੂੰ ਸੇਧ ਦੇਣ ਵਾਲੇ ਰਹਿਬਰਾਂ ਦੇ ਜਨਮ ਉਤਸਵ ਨੂੰ ਮਨਾਉਣਾ ਅਜੋਕੀ ਪੀੜੀ ਦਾ ਫਰਜ਼ ਬਣਦਾ ਹੈ। ਇਸ ਸਮਾਗਮ ਚ ਆਪਣੀ ਕਲਾ ਦਾ ਇਜ਼ਹਾਰ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਚਿੰਨ੍ਹ ਵੀ ਭੇਟ ਕੀਤੇ ਗਏ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply