Saturday, July 18, 2026

ਮਜੀਠੀਆ, ਸੰਧੂ, ਸੁਲਤਾਨਵਿੰਡ ਦਾ ਧੰਨਵਾਦ – ਕੰਵਰਬੀਰ ਸਿੰਘ

PPN0709201509ਅੰਮ੍ਰਿਤਸਰ, 7 ਸਤੰਬਰ (ਗੁਰਚਰਨ ਸਿੰਘ) ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿੱਯੁਕਤ ਸੀਨੀਅਰ ਮੀਤ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੂੰ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਰੱਖੇ ਗਏ ਇਕ ਵਿਸ਼ੇਸ਼ ਸਨਮਾਨ ਪ੍ਰੋਗਰਾਮ ਵਿੱਚ ਨੌਜੁਆਨ ਸਾਥੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੰਵਰਬੀਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਜੋ ਮਾਣ-ਸਨਮਾਨ ਪਾਰਟੀ ਵੱਲੋਂ ਦਿੱਤਾ ਗਿਆ ਹੈ, ਉਸ ਦਾ ਪੂਰਾ ਸਿਹਰਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਉਪਕਾਰ ਸਿੰਘ ਸੰਧੂ, ਅਕਾਲੀ ਕੌਸਲਰ ਦਲ ਦੇ ਨੇਤਾ ਸੁਰਿੰਦਰ ਸਿੰਘ ਸੁਲਤਾਨਵਿੰਡ ਸਮੇਤ ਸਮੁੱਚੇ ਅਕਾਲੀ ਆਗੂਆਂ ਨੂੰ ਜਾਂਦਾ ਹੈ। ਜਿਸ ਦਾ ਉਹ ਤਹਿ ਦਿਲੋ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਜਮੀਨੀ ਪੱਧਰ ਤੋਂ ਸ਼ੁਰੂਆਤ ਕਰਦੇ ਹੋਏ ਲੋਕਾਂ ਨੂੰ ਪ੍ਰੇਰਿਤ ਕਰਨਗੇ ਕਿ 2017 ਵਿੱਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੌਮਣੀ ਅਕਾਲੀ ਦਲ ਦੀ ਫਤਹਿ ਲਈ ਲੋਕ ਆਪਣਾ ਸਾਥ ਦੇਣ। ਕੰਵਰਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਵੱਡੀ ਤੇ ਪੁਰਾਣੀ ਪਾਰਟੀ ਹੈ, ਜਿਸ ਨਾਲ ਜੁੜ ਕੇ ਹਰ ਕੋਈ ਮਾਨ ਮਹਿਸੂਸ ਕਰਦਾ ਹੈ। ਉਹਨਾਂ ਕਿਹਾ ਕਿ ਜਿਲ੍ਹਾ ਅਕਾਲੀ ਦਲ ਜਥੇ, ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਜਦੋਂ ਤੋਂ ਅਕਾਲੀ ਜਥੇ ਦੇ ਪ੍ਰਧਾਨ ਬਣੇ ਹਨ, ਉਹਨਾਂ ਨੇ ਆਪਣੀ ਮਿਹਨਤ ਤੇ ਲਗਣ ਨਾਲ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਆਪਣੇ ਹਰ ਆਗੂ ਤੇ ਵਰਕਰਾਂ ਦੀ ਮਜ਼ਬੂਤੀ ਨਾਲ ਹਰ ਦੁੱਖ ਸੁੱਖ ਵਿੱਚ ਬਾਂਹ ਫੜੀ ਹੈ ਅਤੇ ਉਹਨਾਂ ਨੂੰ ਬੇਹੱਦ ਖੁਸ਼ੀ ਹੈ ਕਿ ਅਜਿਹੇ ਯੋਗ ਆਗੂ ਨਾਲ ਚਲ ਕੇ ਉਹ ਸ਼੍ਰੋਮਣੀ ਅਕਾਲੀ ਦਲ ਦੀ ਸੋਚ ਨੂੰ ਅੱਗੇ ਵਧਾਉਣਗੇ। ਇਸ ਮੌਕੇ ਗੁਰਮਨਜੀਤ ਸਿੰਘ (ਅੰਮ੍ਰਿਤਸਰ), ਗੁਰਿੰਦਰ ਸਿੰਘ, ਸੰਦੀਪ ਸਿੰਘ ਖਾਲਸਾ, ਪਦਮਦੀਪ ਸਿੰਘ, ਬਿਕਰਮ ਸਿੰਘ, ਬਲਵਿੰਦਰ ਸਿੰਘ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply