Thursday, March 12, 2026

ਆਮ ਆਦਮੀ ਪਾਰਟੀ ਵੱਲੋਂ 16 ਸਤੰਬਰ ਨੂੰ ਮਾਲੇਰਕੋਟਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ

PPN0709201519ਮਲੇਰਕੋਟਲਾ, 7 ਸਤੰਬਰ (ਹਰਮਿੰਦਰ ਸਿੰਘ ਭੱਟ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਲੜੀਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਤਹਿਤ 16 ਸਤੰਬਰ ਨੂੰ ਮਾਲੇਰਕੋਟਲਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੇ ਸਬੰਧ ਵਿਚ ਅੱਜ ਸਥਾਨਕ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਸ਼ਹਿਰ ਅਤੇ ਪਿੰਡਾਂ ਨਾਲ ਸਬੰਧਿਤ ਆਗੂਆਂ ਦੀ ਇਕ ਅਹਿਮ ਮੀਟਿੰਗ ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦੇ ਕੋਆਰਡੀਨੇਟਰ ਗਗਨਦੀਪ ਸਿੰਘ ਘੱਗਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੰਗਰੂਰ ਤੋਂ ਸ਼੍ਰੀ ਅਬਜਿੰਦਰ ਸੰਘਾ ਨੇ ਵੀ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੀਟਿੰਗ ਦੌਰਾਨ ਸ਼੍ਰੀ ਅਬਜਿੰਦਰ ਸੰਘਾ ਅਤੇ ਗਗਨਦੀਪ ਸਿੰਘ ਘੱਗਾ ਨੇ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿਚ ਪਾਰਟੀ ਆਗੂਆਂ ਦੇ ਨਾਲ ਵਿਚਾਰਾਂ ਕੀਤੀਆਂ ਅਤੇ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਰੈਲੀ ਨੂੰ ਲੈਕੇ ਜਿਸ ਤਰ੍ਹਾਂ ਦਾ ਉਤਸ਼ਾਹ ਹਲਕੇ ਦੇ ਲੋਕਾਂ ਦਾ ਦੇਖਣ ਨੂੰ ਮਿਲ ਰਿਹਾ ਹੈ ਉਸਨੂੰ ਦੇਖਕੇ ਲੱਗਦਾ ਹੈ ਕਿ ਇਹ ਰੈਲੀ ਇਤਿਹਾਸਕ ਹੋਵੇਗੀ। ਇਸ ਮੀਟਿੰਗ ਦੌਰਾਨ ਮੁਹੰਮਦ ਜਮੀਲ-ਉਰ-ਰਹਿਮਾਨ, ਮੁਹੰਮਦ ਸਲੀਮ, ਪਿਆਰਾ ਸਿੰਘ ਖਾਲਸਾ, ਮੁਹੰਮਦ ਨਜੀਰ, ਮਹਿਮੂਦ ਅਖਤਰ ਸ਼ਾਦ, ਸਲਾਮਦੀਨ ਲੱਖੇਵਾਲੀਆ, ਜਸਵੰਤ ਸਿੰਘ ਸਾਹੀ, ਹਰਜੀਤ ਸਿੰਘ ਕਲਿਆਣ, ਚਰਨਜੀਤ ਸਿੰਘ ਚੰਨਾ, ਰਣਜੀਤ ਝਨੇਰ, ਸ਼ਹਿਰਬਾਜ ਰਾਣਾ, ਮੁਹੰਮਦ ਸ਼ਬੀਰ, ਸਮੇਤ ਸ਼ਹਿਰ ਦੇ ਵੱਖ ਵੱਖ ਸਰਕਲਾਂ ਦੇ ਆਗੂ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply