ਮਾਲੇਰਕੋਟਲਾ, 7 ਸਤੰਬਰ (ਹਰਮਿੰਦਰ ਸਿੰਘ ਭੱਟ) – ਮਾਲਵਾ ਵੈਲਫੇਅਰ ਸੋਸਾਇਟੀ ਪਰਿਵਰਤਨ (ਰਜਿ.) ਧੂਰੀ ਵੱਲੋਂ ਅਧਿਆਪਕ ਦਿਵਸ ਨੂੰ ਮੁੱਖ ਰੱਖਦਿਆਂ ਜਿਲ੍ਹੇ ਭਰ ਵਿੱਚੋਂ ਵੱਖ-ਵੱਖ ਸਕੂਲਾਂ, ਕਾਲਜਾਂ ਵਿੱਚ ਕੰਮ ਕਰਦੇ ਦਸ ਸੁਹਿਰਦ ਅਧਿਆਪਕਾਂ ਨੂੰ ਪਰਿਵਰਤਨ ਐਵਾਰਡ ਨਾਲ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਸ਼ੇਰਪੁਰ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਅਧਿਆਪਕ ਰਾਜੇਸ਼ ਰਿਖੀ ਨੂੰ ਵੀ ਇਹ ਐਵਾਰਡ ਦਿੱਤਾ ਗਿਆ ਹੈ। ਇਸ ਸਨਮਾਨ ਸਮਾਰੋਹ ਸਮੇਂ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਾਠ ਅਤੇ ਕੋਆਰਡੀਨੇਟਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਇਹਨਾਂ ਅਧਿਆਪਕਾਂ ਦੀ ਚੋਣ ਪੜਾਈ ਦੇ ਨਾਲ-ਨਾਲ ਬੱਚਿਆਂ ਦੀ ਭਲਾਈ ਲਈ ਵੱਖ-ਵੱਖ ਖੇਤਰਾਂ ਅਤੇ ਸਾਹਿਤ ਤੇ ਸਮਾਜ ਸੇਵਾ ਲਈ ਨਿਭਾਏ ਜਾ ਰਹੇ ਰੋਲ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ ਅਤੇ ਇਹਨਾਂ ਅਧਿਆਪਕਾਂ ਨੂੰ ਨਿਵੇਕਲੇ ਢੰਗ ਨਾਲ ਬਿਨਾ ਕਿਸੇ ਅਗਾਊ ਸੂਚਨਾ ਦੇ ਸਕੂਲਾਂ ਦੇ ਵਿੱਚ ਜਾ ਕੇ ਹੀ ਸਨਮਾਨਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਡਾ ਸਮਾਜ ਬਾਕੀ ਵਰਗਾਂ ਨਾਲੋਂ ਅਧਿਆਪਕ ਵਰਗ ਤੋਂ ਸਭ ਤੋਂ ਜਿਆਦਾ ਉਮੀਦ ਰੱਖਦਾ ਹੈ ਕਿ ਉਹ ਇੱਕ ਰੋਲ ਮਾਡਲ ਹੋਵੇ ਅਤੇ ਚੰਗੇ ਅਧਿਆਪਕ ਹਮੇਸ਼ਾ ਆਪਣੇ ਵਿਦਿਆਰਥੀਆਂ ਲਈ ਰਾਹ ਦਸੇਰੇ ਦਾ ਕੰਮ ਕਰਦੇ ਹਨ। ਇਹ ਸਨਮਾਨ ਇਸ ਲਈ ਕੀਤੇ ਗਏ ਹਨ ਕਿ ਇਹ ਅਧਿਆਪਕ ਆਪਣੇ ਮਿਸ਼ਨ ਵਿੱਚ ਹੋਰ ਅੱਗੇ ਵਧਦੇ ਰਹਿਣ। ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਾਠ, ਦੇਵੀ ਦਿਆਲ, ਪ੍ਰਿੰਸੀਪਲ ਮਨੋਜ ਸ਼ਰਮਾ, ਜਸਵਿੰਦਰ ਕੁਮਾਰ ਧੂਰੀ, ਜਸਵਿੰਦਰ ਸਿੰਘ, ਕਰਨਵੀਰ ਸਿੰਘ ਚੈਰੀ, ਵਿਕਰਮਜੀਤ ਸਿੰਘ, ਐਸ.ਐਮ.ਸੀ ਦੇ ਚੇਅਰਮੈਨ ਨਰਿੰਦਰ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਮੈਡਮ ਰੁਪਿੰਦਰ ਕੌਰ, ਮੈਡਮ ਆਸ਼ਾ ਸ਼ਰਮਾ, ਮੈਡਮ ਅਮਨਦੀਪ ਕੌਰ, ਮੈਡਮ ਗਗਨਦੀਪ ਕੌਰ ਅਤੇ ਮੈਡਮ ਨਸੀਮ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media