
ਅੰਮ੍ਰਿਤਸਰ, 9 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋ ਸਿੱਖ ਮਸਲਿਆਂ ਦੇ ਹੱਲ ਲਈ ਵਕੀਲਾਂ ਦੀ ਇੱਕ ਸ਼ਾਂਝੀ ਕਮੇਟੀ ਗਠਨ ਕਰਨ ਦੇ ਬਿਆਨ ਦਾ ਸਵਾਗਤ ਕੀਤਾ ਹੈ।ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀ ਪਾਰਟੀ ਦੇ ਦਫਤਰ ਸਕੱਤਰ ਹਰਬੀਰ ਸਿੰਘ ਸੰਧੂ ਤੇ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸz. ਸਿਰਮਨਜੀਤ ਸਿੰਘ ਮਾਨ ਨੇ ਜਥੇਦਾਰ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਉਹਨਾਂ ਦੀ ਪਾਰਟੀ ਇਸ ਮਾਮਲੇ ‘ਚ ਜਥੇਦਾਰ ਨੂੰ ਹਰ ਪ੍ਰਕਾਰ ਦਾ ਸਹਿਯੋਗ ਕਰੇਗੀ।
ਉਹਨਾਂ ਦੱਸਿਆ ਕਿ ਅੱਜ ਸz. ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਉਹ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਉਹਨਾਂ ਦਾ ਧੰਨਵਾਦ ਕਰਨ ਲਈ ਗਏ ਤੇ ਜਥੇਦਾਰ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਪਾਰਟੀ ਸਿੱਖ ਮਸਲਿਆਂ ਨੂੰ ਕਨੂੰਨੀ ਤਰੀਕੇ ਨਾਲ ਹੱਲ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਤੋ ਕੋਈ ਵੀ ਕਦਮ ਚੁੱਕਿਆ ਜਾਂਦਾ ਹੈ ਤਾਂ ਉਹਨਾਂ ਦੀ ਪਾਰਟੀ ਸਹਿਯੋਗ ਦੇਵੇਗੀ ਅਤੇ ਜਥੇਦਾਰ ਨੇ ਖੁਸ਼ੀ ਪ੍ਰਗਟ ਕਰਦਿਆਂ ਆਸ ਪ੍ਰਗਟ ਕੀਤੀ ਕਿ ਉਹਨਾਂ ਨੂੰ ਪੂਰੀ ਆਸ ਹੈ ਕਿ ਜਲਦੀ ਹੀ ਸਾਰੀਆਂ ਪੰਥਕ ਜਥੇਬੰਦੀਆਂ ਇੱਕ ਝੰਡੇ ਥੱਲੇ ਆ ਜਾਣਗੀਆਂ।ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਜੀ ਵੱਲੋ ਬਣਾਈ ਜਾਣ ਵਾਲੀ ਕਨੂੰਨੀ ਮਾਹਿਰਾਂ ਦੀ ਕਮੇਟੀ ਵਿੱਚ ਉਹ ਵੀ ਆਪਣਾ ਨੁਮਾਇਦਾ ਸ਼ਾਮਲ ਕਰਨਗੇ ਤੇ ਸਭ ਤੋ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕੀਤੇ ਜਾਣਗੇ ਤਾਂ ਕਿ ਬਾਪੂ ਸੂਰਤ ਸਿੰਘ ਵੱਲੋ ਰੱਖੀ ਗਈ ਭੁੱਖ ਹੜਤਾਲ ਖਤਮ ਕਰਵਾਈ ਜਾ ਸਕੇ।ਉਹਨਾਂ ਕਿਹਾ ਕਿ ਬਾਪੂ ਸੂਰਤ ਸਿੰਘ ਦਾ ਸੰਘਰਸ਼ ਕਾਬਲੇ ਤਾਰੀਫ ਹੈ ਤੇ ਸਿੱਖ ਕੌਮ ਉਹਨਾਂ ਦੀ ਕੁਰਬਾਨੀ ਕਦੇ ਵੀ ਭੁੱਲ ਨਹੀ ਸਕਦੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media