
ਚੌਂਕ ਮਹਿਤਾ, 10 ਸਤੰਬਰ (ਜੋਗਿੰਦਰ ਪੁਰਬਾ, ਸਿੰਕਦਰ ਸਿੰਘ ਖਾਲਸਾ) ਇਥੋ ਨੇੜਲੇ ਪਿੰਡ ਚੰਨਣਕੇ ਵਿਖੇ ਸ. ਕ੍ਰਿਪਾਲ ਸਿੰਘ ਰਾਣੀਵਾਲਾ ਦੀ ਯਾਦ ‘ਚ ਬਾਬਾ ਸੁਖਵੰਤ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਦੀ ਅਗਵਾਈ ‘ਚ ਅੱਜ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਤਰਫੋ ਵਿਸ਼ੇਸ਼ ਤੌਰ ਤੇ ਪਹੁੰਚੇ ਕੈਪਟਨ ਰੰਧਾਵਾ, ਸੰਤ ਬਾਬਾ ਸੱਜਣ ਸਿੰਘ ਗੂਰੂ ਕੀ ਬੇਰ ਸਾਹਿਬ ਵਾਲੇ ਤੇ ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲਿਆਂ ਨੇ ਕੀਤਾ।ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਤੋਂ ਮਾਹਿਰ ਡਾਕਟਰਾਂ ਅਸ਼ਵਨੀ ਕੁਮਾਰ ਐਸ.ਐਮ.ਓ ਤਰਸਿੱਕਾ, ਡਾ. ਕਮਲਦੀਪ ਕੌਰ ਭੱਲਾ ਦਾ ਦਸਤਾ ਕੈਂਪ ਵਿੱਚ ਪੁੱਜਾ।ਕਲੱਬ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਦੇ ਪ੍ਰੇਰਨਾ ਸੱਦਕਾ ਨੌਜਵਾਨਾ ਨੇ ਬਹੁਤ ਉਤਸ਼ਾਹ ਨਾਲ ਖੂਨਦਾਨ ਕੀਤਾ।ਇਸ ਸਮੇਂ ਖੂਨਦਾਨ ਕਰਨ ਵਾਲੇ ਨੌਜਵਾਨਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰੂੁ ਰਾਮਦਾਸ ਚੈਰੀਟੇਬਲ ਹਸਪਤਾਲ ਵੱਲੋ ਸਰਟੀਫਿਕੇਟ ਵੀ ਦਿੱਤੇ ਗਏ।ਇਸ ਮੌਕੇ ਸਰਪੰਚ ਸੁਰਿੰਦਰ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਚੇਅਰਮੈਨ ਸਰਵਣ ਸਿੰਘ ਰਾਮਦਿਵਾਲੀ, ਚੇਅਰਮੈਨ ਹਰਭਜਨ ਸਿੰਘ, ਬਲਵਿੰਦਰ ਸਿੰਘ ਸਰਪੰਚ ਕਲੇਰ, ਪ੍ਰਧਾਨ ਅਜਮੇਰ ਸਿੰਘ, ਸਰਪੰਚ ਗੁਰਨਾਮ ਸਿੰਘ, ਮਾਸਟਰ ਦਵਿੰਦਰ ਸਿੰਘ, ਅਮਰਪਾਲ ਸਿੰਘ ਪਾਲੀ, ਸੰਦੀਪ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜਰ ਸਨ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media