Saturday, May 30, 2026

ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 10 ਸਤੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਹੁਕਮ 4 ਨਵੰਬਰ 2015 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਸਕੂਲਾਂ ਨੂੰ ਜਾਣ ਵਾਲੇ ਵਾਹਨ/ਆਟੋ ਰਿਕਸ਼ਾ ਵਾਲੇ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਜਾਂਦੇ ਹਨ, ਜਿਸ ਨਾਲ ਆਵਾਜਾਈ ਸਮੱਸਿਆ ਤਾਂ ਪੈਦਾ ਹੋਣ ਤੋਂ ਇਲਾਵਾ ਹਾਦਸਿਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply