Thursday, March 19, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਸਵਾਮੀ ਵਿਵੇਕਾਨੰਦ ਦੀ ਵਿਚਾਰਧਾਰਾ ਦੀ ਪ੍ਰਸੰਗਿਕਤਾ’ ਵਿਸ਼ੇ ‘ਤੇ ਸੈਮੀਨਾਰ

PPN1109201510

ਅੰਮ੍ਰਿਤਸਰ, 11 ਸਤੰਬਰ (ਗੁਰਪ੍ਰੀਤ ਸਿੰਘ ਸੱਗੂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਰਾਹੀਂ ਪ੍ਰੇਰਿਤ ਕਰਨ ਲਈ 21ਵੀਂ ਸਦੀ ਵਿੱਚ ‘ਸਵਾਮੀ ਵਿਵੇਕਾਨੰਦ ਦੀ ਵਿਚਾਰਧਾਰਾ ਦੀ ਪ੍ਰਸੰਗਿਕਤਾ’ ਵਿਸ਼ੇ ‘ਤੇ ਕਾਲਜ ਦੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਗੈਸਟ ਲੈਕਚਰ ਕਰਵਾਇਆ ਗਿਆ।
ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਦੀ ਅਗਵਾਈ ਹੇਠ ਕਰਵਾਏ ਭਾਸ਼ਣ ਵਿੱਚ ਸਵਾਮੀ ਵਿਵੇਕਾਨੰਦ ਸਟੱਡੀਜ਼ ਸੈਂਟਰ ਦੇ ਡਾਇਰੈਕਟਰ ਡਾ. ਵਿਨੇ ਸੋਫਤ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਡਾ. ਸੋਫਤ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਦੇਸ਼ ਦੇ ਭਵਿੱਖ ਨੂੰ ਸੰਵਾਰਨ ਦੀ ਪ੍ਰੇਰਣਾ ਦਿੱਤੀ ਅਤੇ ਦੱਸਿਆ ਕਿ ਸਵਾਮੀ ਨੇ ਆਪਣਾ ਸਾਰਾ ਜੀਵਨ ਦੇਸ਼ ਨੂੰ ਸਮਰਪਿਤ ਕਰਕੇ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਭਗਤ ਸਿੰਘ ਵਰਗੀਆਂ ਪ੍ਰਮੁੱਖ ਸਖਸ਼ੀਅਤਾਂ ਦਾ ਮਾਰਗ ਦਰਸ਼ਨ ਕੀਤਾ।ਉਨ੍ਹਾਂ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਨੈਸ਼ਨਲ ਯੂਥ ਦਿਵਸ ਉਸ ਮਹਾਨ ਸਖਸ਼ੀਅਤ ਦੀ ਸੱਚੀ ਸ਼ਰਧਾਂਜਲੀ ਦੇ ਸਰੂਪ ਵਜੋਂ ਮਨਾਇਆ ਜਾਂਦਾ ਹੈ ਅਤੇ 21ਵੀਂ ਸਦੀ ਦੀ ਨੌਜਵਾਨ ਪੀੜ੍ਹੀ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਨੂੰ ਪੜ੍ਹ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦੀ ਹੈ।
ਪ੍ਰਿੰ: ਡਾ. ਐੱਚ. ਬੀ. ਸਿੰਘ ਨੇ ਭਾਸ਼ਣ ਵਿੱਚ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਜੀਵਨ ਹਰੇਕ ਦੇਸ਼ ਵਾਸੀ ਲਈ ਪ੍ਰੇਰਣਾ ਦਾ ਸਰੋਤ ਹੈ ਅਤੇ ਭਾਰਤ ਮਾਂ ਆਪਣੇ ਹਰ ਸਪੂਤ ਵਿੱਚੋਂ ਸਵਾਮੀ ਵਿਵੇਕਾਨੰਦ ਦੀ ਝਲਕ ਦੇਖਣ ਦੀ ਮਨਸ਼ਾ ਰੱਖਦੀ ਹੈ।ਇਸ ਮੌਕੇ ਵਿਦਿਆਰਥੀਆਂ ਨੇ ਬੜੀ ਭਾਵੁਕਤਾ ਨਾਲ ਸਵਾਮੀ ਵਿਵੇਕਾਨੰਦ ਦੀ ਜੀਵਨੀ ਬਾਰੇ ਵਿਚਾਰ ਸੁਣੇ ਅਤੇ ਅੰਤ ਵਿੱਚ ਪ੍ਰਣ ਲਿਆ ਕਿ ਉਹ ਸਵਾਮੀ ਜੀ ਦੇ ਉਪਦੇਸ਼ਾਂ ਤੋਂ ਸਿੱਖਿਆ ਲੈ ਕੇ ਆਪਣੇ ਜੀਵਨ ਵਿੱਚ ਅਪਨਾਉਣਗੇ ਅਤੇ ਸੱਚ, ਅਹਿੰਸਾ ਦਾ ਸਹਾਰਾ ਲੈ ਕੇ, ਲੋੜ੍ਹਵੰਦਾ ਦੀ ਸਹਾਇਤਾ ਕਰਕੇ ਇਕ ਵਧੀਆ ਸਮਾਜ ਸਿਰਜ ਕੇ ਦੁਨੀਆਂ ਵਿਚ ਸਦਭਾਵਨਾ ਪੈਦਾ ਕਰਨਗੇ। ਜਿਸਦੀ ਅਜੋਕੇ ਸਮੇਂ ਵਿਚ ਬਹੁਤ ਜਰੂਰਤ ਹੈ। ਅੱਜ ਦੇ ਮਸ਼ੀਨੀਕਰਨ ਦੇ ਯੁੱਗ ਨੇ ਮਨੁੱਖ ਨੂੰ ਮਨੁੱਖ ਤੋਂ ਜੁਦਾ ਕਰ ਦਿੱਤਾ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply