Thursday, March 5, 2026

ਧੰਨ ਧੰਨ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋ ਗਰੀਬ ਬੱਚੀ ਦਾ ਆਨੰਦ ਕਾਰਜ

PPN1309201506

ਅੰਮ੍ਰਿਤਸਰ, 13 ਸੰਤਬਰ (ਗੁਰਚਰਨ ਸਿੰਘ) – ਧੰਨ ਧੰਨ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵੱਲੋ ਗੁਰਦੁਆਰਾ ਨਾਨਕ ਪ੍ਰਕਾਸ਼ ਤੇਜ ਨਗਰ ਵਿਖੇ ਗਰੀਬ ਬੱਚੀ ਦਾ ਆਨੰਦ ਕਾਰਜ ਕਵਾਇਆ ਗਿਆ।ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਉਚੇਚੇ ਤੋਰ ‘ਤੇ ਪਹੁੰਚ ਕੇ ਜੋੜੀ ਨੂੰ ਅਸ਼ੀਰਵਾਦ ਦਿੱਤਾ।ਸੁਸਾਇਟੀ ਦੇ ਪ੍ਰਧਾਨ ਸ. ਬਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਸੁਸਾਇਟੀ ਵੱਲੋਂ ਮਾਨਵ ਭਲਾਈ ਲਈ ਹਰ ਤਰਾਂ ਦੇ ਸੰਭਵ ਕਾਰਜ਼ ਕੀਤੇ ਜਾਂਦੇ ਹਨ।ਉਹਨਾਂ ਨੇ ਕਿਹਾ ਕੀ ਜਿਹੜੇ ਮਾਪੇ ਬੱਚਿਆ ਦੇ ਵਿਆਹ ਕਰਨ ਵਿੱਚ ਅਸਮੱਰਥ ਹਨ ਉਹ ਆਨੰਦ ਕਾਰਜ ਸਬੰਧੀ ਸੁਸਾਇਟੀ ਨਾਲ ਸੰਪਰਕ ਕਰ ਸਕਦੇ ਹਨ।ਆਨੰਦ ਕਾਰਜ ਮੌਕੇ ਸੁਸਾਇਟੀ ਵੱਲੋ ਬੱਚੀ ਨੂੰ ਲੌੜੀਦੀਆਂ ਘਰੇਲੂ ਵਸਤਾਂ ਦਿੱਤੀਆ ਗਈਆਂ।ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਬਰਜਿੰਦਰ ਸਿੰਘ ਤੇ ਸਾਥੀਆਂ ਵਲੋਂ ਇੰਦਰਬੀਰ ਸਿੰਘ ਬੁਲਾਰੀਆ ਨੂੰ ਸਮਾਨਿਤ ਕੀਤਾ ਗਿਆ।
ਇਸ ਅਵਸਰ ‘ਤੇ ਹਰਮਿੰਦਰ ਸਿੰਘ ਭਾਟੀਆ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਸਾਹਿਲ ਕੁਮਾਰ, ਅਕਾਸ਼ ਕੁਮਾਰ, ਗੁਰਮੀਤ ਸਿੰਘ, ਸਿਮਰਦੀਪ ਸਿੰਘ, ਅਮਰਿੰਦਰ ਸਿੰਘ, ਬਲਰਾਜ ਸਿੰਘ, ਨਵਨੀਤ ਸਿੰਘ, ਸਾਜਨਪ੍ਰੀਤ ਸਿੰਘ, ਸੁਖਦੇਵ ਸਿੰਘ ਮੱਲੀ, ਬਲਰਾਜ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਮਾਸਟਰ ਦਵਿੰਦਰ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਸਿੰਘ, ਜਸਮੀਤ ਸਿੰਘ, ਰਣਬੀਰ ਸਿੰਘ ਆਦਿ ਹਾਜਰ ਸਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply