Thursday, April 23, 2026

ਰੇਸ਼ਮ ਸਿੰਘ ਨਮਿਤ ਅੰਤਿਮ ਅਰਦਾਸ ਹੋਈ

PPN1309201507
ਅੰਮ੍ਰਿਤਸਰ, 13 ਸਤੰਬਰ (ਜਸਬੀਰ ਸਿੰਘ ਸੱਗੂ) – ਬੀਤੇ ਦਿਨੀ ਪਿੰਡ ਸੁਲਤਾਨਵਿੰਡ ਵਿਖੇ ਰਾਤ ਸਮੇਂ ਘਰ ਦੀ ਛੱਤ ‘ਤੇ ਮਾਰੇ ਗਏ ਰੇਸ਼ਮ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਇਤਿਹਾਸਿਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਵਿਖੇ ਹੋਈ।ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਉਪਰੰਤ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਹੋਈ ਅਰਦਾਸ ਵਿੱਚ ਰੇਸ਼ਮ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਕਈ ਰਾਜਸੀ ਆਗੂਆਂ ਨੇ ਸਮੂਲੀਅਤ ਕੀਤੀ।ਇਸ ਸਮੇਂ ਪੁੱਜੇ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਮ੍ਰਿਤਕ ਰੇਸ਼ਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹੋਇਆਂ ਕਿਹਾ ਕਿ ਇਸ ਦੁੱਖ ਤੇ ਮੁਸ਼ਕਿਲ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜੇ ਹਨ ਅਤੇ ਇਹ ਘਿਨੌਣਾ ਕਾਰਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ  ਲਈ ਉਹ ਪੀੜ੍ਹਤ ਪਰਿਵਾਰ ਦੀ ਪੂਰੀ ਮਦਦ ਕਰਨਗੇ।

ਇਸ ਮੌਕੇ ਮਹਾਂਬੀਰ ਸਿੰਘ ਸੁਲਤਾਨਵਿੰਡ ਅਕਾਲੀ ਆਗੂ, ਕੌਂਸਲਰ ਭੁਪਿੰਦਰ ਸਿੰਘ ਰਾਹੀ,  ਮੁਖਤਿਆਰ ਸਿੰਘ ਖਾਲਸਾ, ਅਨਵਰ ਮਸੀਹ ਮੂਂਬਰ ਐਸ.ਐਸ.ਬੋਰਡ, ਗੁਰਪ੍ਰਤਾਪ ਸਿੰਘ ਟਿੱਕਾ ਯੂਥ ਅਕਾਲੀ ਆਗੂ, ਰਾਣਾ ਪਲਵਿੰਦਰ ਸਿੰਘ ਦੋਬੁਰਜੀ, ਭੁਪਿੰਦਰ ਸਿੰਘ ਰਾਹੀਂ ਕੌਂਸਲਰ, ਜੋਬਨਜੀਤ ਸਿੰਘ ਸ਼ੰਕਰਪੁਰੀਆ ਮੈਨੇਜਰ, ਬਾਬਾ ਰਸਾਲ ਸਿੰਘ, ਗਗਨਦੀਪ ਸਿੰਘ, ਮੁਖਵਿੰਦਰ ਸਿੰਘ, ਅੰਗਰੇਜ ਸਿੰਘ ਆਦਿ ਨੇ ਵੀ ਹਾਜਰੀ ਭਰੀ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply