
ਛੇਹਰਟਾ, 14 ਸਤੰਬਰ (ਸੁਖਬੀਰ ਖੁਰਮਨੀਆ) – ਛੇਹਰਟਾ ਵਿਕਾਸ ਮੰਚ ਵਲੋਂ ਥਾਣਾ ਮੁੱਖੀ ਅਰੁਣ ਸ਼ਰਮਾ ਨੂੰ ਸਨਮਾਨ ਚਿੰਨ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਮੰਚ ਦੇ ਪ੍ਰਧਾਨ ਬਾਲ ਕ੍ਰਿਸ਼ਨ ਸ਼ਰਮਾ ਤੇ ਜਸਵੰਤ ਸਿੰਘ ਜੇਥਰ ਨੇ ਕਿਹਾ ਕਿ ਥਾਣਾ ਮੁੱਖੀ ਅਰੁਣ ਸ਼ਰਮਾ ਪੰਜਾਬ ਸਰਕਾਰ ਵਲੋਂ ਪੁਲਿਸ ਕਮਿਸ਼ਨਰ ਜਤਿਦਰ ਸਿਘ ਔਲਖ ਦੀ ਰਹਿਨੁਮਾਈ ਹੇਠ ਗੁਰੂ ਨਗਰੀ ‘ਚ ਨਸ਼ਾ ਤਸਕਰਾਂ ਵਿਰੁੱਧ ਛੇੜੀ ਮੁਹਿਮ ਤਹਿਤ ਨਸ਼ਾ ਮੁਕਤੀ ਲਈ ਆਪਣੇ ਅਧਿਕਾਰ ਖੇਤਰ ਵਿਚ ਪੂਰੀ ਜਿਮੇਵਾਰੀ ਤੇ ਇਮਾਨਦਾਰੀ ਨਾਲ ਕਮ ਕਰ ਰਹੇ ਹਨ।ਜਿਸ ਨੂੰ ਦੇਖਦੇ ਹੋਏ ਉਨਾਂ ਨੂੰ ਮੰਚ ਤੇ ਸਮੂਹ ਇਲਾਕੇ ਵਲੋਂ ਸਨਮਾਨ ਦਿੱਤਾ ਗਿਆ ਹੈ।ਇਸ ਮੌਕੇ ਸ੍ਰੀ ਅਰੁਣ ਸਰਮਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਇਲਾਕੇ ਵਿਚੋਂ ਕਰਾਈਮ ਦਾ ਮੁਕੰਮਲ ਖਾਤਮਾ, ਇਲਾਕੇ ਵਿਚ ਅਮਨ-ਸ਼ਾਂਤੀ ਦੀ ਬਹਾਲੀ ਅਤੇ ਸਮਾਜ ਵਿਰੋਧੀ ਤੱਤਾਂ ਖਿਲਾਫ ਬਣਦੀ ਕਾਰਵਾਈ ਕਰਨਾ ਹੈ ਤਾਂ ਜੋ ਆਮ ਜਨਤਾ ਦਾ ਪੁਲਿਸ ਵਿਚ ਵਿਸ਼ਵਾਸ ਵਧੇ।
ਇਸ ਮੋਕੇ ਏ.ਐਸ.ਆਈ ਹਰਜਿੰਦਰ ਸਿੰਘ, ਏ.ਐਸ.ਆਈ ਕਰਮਜੀਤ ਸਿੰਘ, ਕੁਲਵੰਤ ਰਾਜ, ਲਲਿਤ ਸ਼ਰਮਾ, ਰਾਮ ਮੂਰਤੀ ਸਰਮਾ, ਕਰਮ ਸਿੰਘ, ਹਰਜੀਤ ਸਿੰਘ, ਜਸਵੰਤ ਰਾਏ ਸ਼ਰਮਾ, ਡਾ. ਸੁਰਿੰਦਰ ਕੁਮਾਰ, ਰਾਕੇਸ਼ ਕੁਮਾਰ ਠਾਕੁਰ, ਦਯਾ ਨਾਥ ਆਦਿ ਹਾਜਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media