
ਅੰਮ੍ਰਿਤਸਰ, 15 ਸਤੰਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ 13 ਤੋਂ 15 ਸਤੰਬਰ ਤੱਕ ਚਲਾਈ ‘ਮਾਈਗ੍ਰੇਟਰੀ ਪਲਸ ਪੋਲੀਓ’ ਮੁਹਿੰਮ ਵਿਚ 0-5 ਸਾਲ ਦੇ 165431 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਅੰਮ੍ਰਿਤਸਰ ਡਾ. ਜੈ ਸਿੰਘ ਨੇ ਦੱਸਿਆ ਕਿ 172 ਸੁਪਰਵਾਈਜ਼ਰਾਂ ਦੀ ਨਿਗਰਾਨੀ ਹੇਠ 1017 ਟੀਮਾਂ ਦੇ 2000 ਤੋਂ ਵੱਧ ਮੈਂਬਰਾਂ ਨੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ 279493 ਘਰਾਂ ਦਾ ਵਿਜ਼ਿਟ ਕੀਤਾ ਅਤੇ ਬੇਘਰੇ, ਭੱਠਿਆਂ ‘ਤੇ ਕੰਮ ਕਰਦੇ ਕਿਰਤੀਆਂ ਤੇ ਝੁੱਗੀਆਂ-ਝੌਂਪੜੀਆਂ ਵਿਚ ਰਹਿਣ ਵਾਲੇ ਲੋਕਾਂ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਸਵੈ-ਸੇਵੀ ਜਥੇਬੰਦੀਆਂ ਨੇ ਵੀ ਵੱਧ-ਚੜ੍ਹ ਦੇ ਹਿੱਸਾ ਲਿਆ।
Punjab Post Daily Online Newspaper & Print Media