Thursday, March 12, 2026

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਕਰਵਾਇਆ

PPN1509201522

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਬਦ ਵੀਚਾਰ ਤੇ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ ੮ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਚੱਲੇ ਇਸ ਗੁਰਮਤਿ ਸਮਾਗਮ ਸਮੇਂ ਭਾਈ ਰਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ਼ੋ੍ਰਮਣੀ ਰਾਗੀ ਸ੍ਰੀਨਗਰ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜੁਗੁੋਜੁਗ ਅਟੱਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ‘ਤੇ ਚਾਨਣਾ ਪਾਇਆ।ਉਨ੍ਹਾਂ ਸੰਗਤਾਂ ਨੂੰ ਸੰਦੇਸ਼ ਦੇਂਦਿਆਂ ਕਿਹਾ ਕਿ ਅੱਜ ਦੇ ਸਮੇਂ ਇਸ ਭਿਆਨਕ ਦੌਰ ਵਿੱਚ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਬੁੇਮੁੱਖ ਹੋ ਕੇ ਆਪਣੇ ਜੀਵਨ ਨੂੰ ਆਵਾਗਵਨ ਦੇ ਚੱਕਰਾਂ ਵਿੱਚ ਪਾਈ ਬੈਠੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਲੋਕ ਸੁਖੀਏ ਤੇ ਪ੍ਰਲੋਕ ਸੁਹੇਲੇ ਹੋਣ।ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨਾਂ ਵਿੱਚ ਪਤਿਤਪੁਣਾ ਤੇ ਨਸ਼ਿਆਂ ਦੀਆਂ ਬੁਰੀਆਂ ਅਲਾਮਤਾਂ ਵ’ਧ ਰਹੀਆਂ ਹਨ ਜੋ ਚਿੰਤਾਜਨਕ ਵਿਸ਼ਾ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਇਨ੍ਹਾਂ ਬੁਰੀਆਂ ਅਲਾਮਤਾਂ ਵਿੱਚ ਫਸੇ ਹਨ ਉਹ ਇਨ੍ਹਾਂ ਅਲਾਮਤਾਂ ਨੂੰ ਤਿਆਗ ਕੇ ਅੰਮ੍ਰਿਤ ਛਕਣ ਤੇ ਗੁਰੂ ਵਾਲੇ ਬਣਨ।ਇਸ ਸਮੇਂ ਉਨ੍ਹਾਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਦੇਸ਼ੁਵਿਦੇਸ਼ ਦੀਆਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿ’ਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਜਤਿੰਦਰਪਾਲ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕ’ਤਰ, ਸ. ਜਗਜੀਤ ਸਿੰਘ ਮੀਤ ਸਕ’ਤਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply