Thursday, March 12, 2026

ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਨ ਕੇ ਪਾਕਿਸਤਾਨ ਜਾਣ ਤੋਂ ਰੋਕਣਾ ਮੰਦਭਾਗਾ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 15 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨ ਟਮਾਟਰਾਂ ਨਾਲ ਭਰਿਆ ਟਰ’ਕ ਲੈ ਕੇ ਭਾਰਤ ਦੇ ਵਾਹਗਾ ਬਾਰਡਰ ਤੋਂ ਪਾਕਿਸਤਾਨ ਵਿਵਿੱਚ ਦਾਖਲ ਹੋਣ ਸਮੇਂ ਇਕ ਅੰਮ੍ਰਿਤਧਾਰੀ ਟਰੱਕ ਡਰਾਈਵਰ ਨੂੰ ਪਾਕਿ ਰੇਂਜਰਾਂ ਵ’ਲੋਂ ਸ੍ਰੀ ਸਾਹਿਬ ਉਤਾਰਨ ਲਈ ਪ੍ਰੇਸ਼ਾਨ ਕਰਕੇ ਵਾਪਸ ਭਾਰਤ ਭੇਜਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ 1699 ਈਸਵੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਅੰਮ੍ਰਿਤਪਾਨ ਕਰਵਾ ਕੇ ਪੰਜ ਕਕਾਰਾਂ ਦਾ ਧਾਰਨੀ ਬਣਾਇਆ ਉੇਦੋਂ ਹੀ ਇਹ ਪੰਜ ਕਕਾਰ ਹਰ ਅੰਮ੍ਰਿਤਧਾਰੀ ਲਈ ਅਨਿੱਖੜਵਾਂ ਅੰਗ ਹਨ।ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ, ਇਸ ਨੇ ਕਦੇ ਵੀ ਕਿਸੇ ਦਾ ਬੁਰਾ ਨਹੀਂ ਸੋਚਿਆ।ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਸ ਪਾਬੰਦੀ ਨੂੰ ਤੁਰੰਤ ਹਟਾਉਣ ਲਈ ਕਹੇ।ਉਨ੍ਹਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਰਾਹੀਂ ਕ੍ਰਿਪਾਨ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਭਾਰਤੀ ਵਿਦੇਸ਼ ਮੰਤਰੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਅਗਲੇਰੀ ਕਾਰਵਾਈ ਲਈ ਕਿਹਾ ਜਾਵੇਗਾ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply