Sunday, December 22, 2024

ਪਿੰਡ ਮੀਆਂਵਿੰਡ ਵਿਖੇ 25 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

PPN1609201504
ਰਈਆ, 16 ਸਤੰਬਰ (ਬਲਵਿੰਦਰ ਸੰਧੂ) – ਹਲਕਾ ਖਡੂਰ ਸਾਹਿਬ ਦੇ ਪਿੰਡ ਮੀਆਂਵਿੰਡ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਇਕਬਾਲ ਸਿੰਘ ਭਾਗੋਵਾਲ ਐਮ.ਪੀ ਹਲਕਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਹੋਈ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਇਕਬਾਲ ਸਿੰਘ ਭਾਗੋਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਬਹੁਤ ਹੀ ਸੁਚੱਜੇ ਢੰਗ ਨਾਲ ਕੰਮ-ਕਾਰ ਕਰਾਉਣ ਵਿੱਚ ਰੁੱਝੀ ਹੋਈ ਹੈ ਅਤੇ ਆਉਣ ਵਾਲੀਆਂ 2017 ਦੀਆਂ ਚੋਣਾਂ ਵਿੱਚ ਪੰਜਾਬ ਨੂੰ ਨਵੀਂ ਸੇਧ ਦੇਣ ਵਾਸਤੇ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।ਗੁਪਤੇਸ਼ਵਰ ਬਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਰਕਰ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਰਕਰਾਂ ਪੂਰਾ ਨੂੰ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ।ਇਸ ਮੌਕੇ ਸ਼ਮਸ਼ੇਰ ਸਿੰਘ ਮੀਆਵਿੰਡ, ਬਲਜੀਤ ਸਿੰਘ ਸ਼ਾਨ ਰਈਆ ਖੁਰਦ, ਦਿਆਲ ਸਿੰਘ, ਕਵਲਜੀਤ ਸਿੰਘ ਬੁੱਢਾਥੇਹ, ਸ਼ਮਸ਼ੇਰ ਸਿੰਘ ਰਈਆ, ਜਸਵਿੰਦਰ ਸਿੰਘ, ਅਵਤਾਰ ਸਿੰਘ, ਰੌਬਿਨਪ੍ਰੀਤ ਸਿੰਘ ਮੀਆਵਿੰਡ, ਗੁਰਲਾਲ ਸਿੰਘ ਜਵੰਦਪੁਰ, ਜਗਪਾਲ ਸਿੰਘ ਸ਼ਾਹ, ਗੁਰਪਾਲ ਸਿੰਘ ਸ਼ਾਹ, ਗੁਰਜੰਟ ਸਿੰਘ, ਜਸਨਦੀਪ ਸਿੰਘ, ਹਰਵਿੰਦਰ ਸਿੰਘ, ਨਵਰੂਪ ਸਿੰਘ, ਜਸਰਾਜ ਸਿੰਘ, ਲਵਪ੍ਰੀਤ, ਸੁਖਜੀਤ ਸਿੰਘ, ਅਮਨਦੀਪ ਸਿੰਘ ਆਦਿ ਹਾਜਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply