Friday, March 6, 2026

ਡੀ.ਏ.ਵੀ. ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਐਨ.ਟੀ.ਐਸ.ਈ ਦੇ ਵਜ਼ੀਫ਼ੇ

PPN1609201515

ਅੰਮ੍ਰਿਤਸਰ, 16 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਨੇ ਐਨ.ਟੀ.ਐਸ.ਈ ਸਾਲ 2015 ਦਾ ਵਜ਼ੀਫ਼ਾ ਹਾਸਲ ਕੀਤਾ । ਰਾਸ਼ਟਰੀ ਯੋਗਤਾ ਪ੍ਰਤੀਯੋਗਤਾ ਦਾ ਇਮਤਿਹਾਨ ਜੋ ਕਿ ਐਨ.ਸੀ.ਆਰ.ਟੀ ਵੱਲੋਂ ਹਰ ਸਾਲ ਦੱਸਵੀਂ ਦੇ ਵਿਦਿਆਰਥੀਆਂ ਲਈ ਕਰਵਾਇਆ ਜਾਂਦਾ ਹੈ।ਇਸ ਸਾਲ ਤਿੰਨ ਵਿਦਿਆਰਥੀਆਂ ਨੇ ਐਨ.ਟੀ.ਐਸ.ਈ. ਦਾ ਇਮਤਿਹਾਨ ਪਾਸ ਕੀਤਾ ਜਿੰਨ੍ਹਾਂ ਵਿਚੋਂ ਸਾਡੇ ਸਕੂਲ ਦੇ ਦੋ ਵਿਦਿਆਰਥੀਆਂ ਨੇ ਮਹਾਨ ਪ੍ਰਾਪਤੀਆਂ ਹਾਸਲ ਕੀਤੀਆਂ।ਗੌਰੀ ਗੁਪਤਾ ਤੇ ਆਯੂਸ਼ ਚੌਧਰੀ ਨਾਮੀ ਇਹ ਵਿਦਿਆਰਥੀ 15 ਹਜ਼ਾਰ ਰੁਪਏ ਸਲਾਨਾ ਵਜ਼ੀਫ਼ਾ ਹਾਸਲ ਕਰਨਗੇ।ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਚੰਗੇ ਕੰਮ ਕਰਨ ਦੀ ਪ੍ਰੇਰਨਾ ਦਿੱਤੀ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਦੀ ਤਾਰੀਫ਼ ਕੀਤੀ । ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਇੱਕ ਵੱਡੀ ਪ੍ਰਾਪਤੀ ਅਤੇ ਹੌਂਸਲਾ ਅਫ਼ਜ਼ਾਈ ਹੈ ਜੋ ਕਿ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੇ ਸੁਪਨਿਆਂ ਲਈ ਕਾਰਗਰ ਸਿੱਧ ਹੋਵੇਗੀ ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਉਹ ਇਨ੍ਹਾਂ ਵਿਦਿਆਰਥੀਆਂ ਤੋਂ ਬਹੁਤ ਖ਼ੁਸ਼ ਹਨ।ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਸਕੂਲ ਵਾਸਤੇ ਬੜੀ ਸ਼ਾਨ ਦੀ ਗੱਲ ਹੈ ਕਿ ਹਰ ਸਾਲ ਸਾਡੇ ਸਕੂਲ ਦੇ ਵਿਦਿਆਰਥੀ ਇਸ ਪ੍ਰਸਿੱਧ ਰਾਸ਼ਟਰੀ ਪੱਧਰ ਦੇ ਵਜ਼ੀਫ਼ੇ ਲਈ ਕੜੀ ਮਿਹਨਤ ਦੁਆਰਾ ਚੁਣੇ ਜਾਂਦੇ ਹਨ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਆਪਣੇ ਉਦੇਸ਼ਾਂ ਨੂੰ ਪੂਰਾ ਕਰਨ ਦੀ ਸਿੱਖਿਆ ਵੀ ਦਿੱਤੀ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply