
ਬਟਾਲਾ, 16 (ਨਰਿੰਦਰ ਬਰਨਾਲ)- ਆਰ. ਆਰ. ਬਾਵਾ ਕਾਲਜ ਵਿਖੇ ਬੀ. ਏ ਭਾਗ ਪਹਿਲਾ ਦੀ ਪ੍ਰੀਖਿਆ ‘ਚ ਤੀਸਰੀ ਪੁਜ਼ੀਸ਼ਨ ‘ਤੇ ਰਹੀ ਮਨਪ੍ਰੀਤ ਕੌਰ ਨੇ ਹੁਣ ਈ. ਟੀ. ਟੀ ਦੇ ਪਹਿਲੇ ਸਮੈਸਟਰ ਵਿਚ ਪੰਜਾਬ ਵਿਚੋ ਪਹਿਲਾ ਸਥਾਨ ਪ੍ਰਾਪਤ ਕਰਕੇ ਸਰਕਾਰੀ ਕੰਨਿਆ ਸਕੂਲ ਬਟਾਲਾ ਤੇ ਇਥੋਂ ਦੇ ਅਧਿਆਪਕਾਂ ਦਾ ਨਾਮ ਰੌਸਨ ਕੀਤਾ ਹੈ।ਇਸ ਤੋਂ ਪਹਿਲਾਂ ਬੋਰਡ ਦੇ ਇਮਤਿਹਾਨ ਵਿੱਚ ਸਭ ਤੋ ਵੱਧ ਅੰਕ ਪ੍ਰਾਪਤ ਕਰਕੇ ਮੋਹਰੀ ਰਹੀ ਸਰਕਾਰੀ ਕੰਨਿਆਂ ਸਕੂਲ ਬਟਾਲਾ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਮੰਗਲ ਸਿੰਘ ਵਾਸੀ ਅੰਮੋਨੰਗਲ ਨੂੰ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਤੇ ਸਮੂਚੇ ਸਟਾਫ ਵਲੋਂ ਸਕੂਲ ਬੁਲਾ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰਪ੍ਰੀਤ ਸਿੰਘ, ਕਮਲੇਸ਼ ਕੌਰ, ਸੁਨੀਤਾ ਸਰਮਾ, ਸਿਵਾਨੀ, ਅਸੋਕ ਕੁਮਾਰ, ਜੀਵਨ ਸਿੰਘ, ਨਰਿੰਦਰ ਸਿੰਘ ਆਦਿ ਅਧਿਆਪਕ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media