Tuesday, June 23, 2026

ਕੰਨਿਆ ਸਕੂਲ ਬਟਾਲਾ ਵਿਖੇ ਓਜ਼ੋਨ ਦਿਵਸ ਦੌਰਾਨ ਬੱਚਿਆਂ ਨੂੰ ਕੀਤਾ ਜਾਗਰੂਕ

PPN1709201504

ਬਟਾਲਾ, 18 ਸਤੰਬਰ (ਨਰਿੰਦਰ ਬਰਨਾਲ) – ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ, ਜਿਲ੍ਹਾ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੇ ਆਦੇਸ਼ਾ ਦੀ ਪਾਲਣਾ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਵਿਖੇ ਪ੍ਰਿੰਸੀਪਲ ਇੰਦਰਜੀਤ ਵਾਲੀਆ ਤੇ ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਅੰਤਰਾਸ਼ਟਰੀ ਓਜ਼ੋਨ ਦਿਵਸ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਵਿਦਿਆਰਥੀਆਂ ਨੂੰ ਓੁਜ਼ੋਨ ਪੱਟੀ ਦੇ ਖਰਾਬ ਹੋਣ ਬਾਰੇ ਸਮਝਾਇਆ ਗਿਆ।ਇਸ ਪੱਟੀ ਨੂੰ ਬਚਾਊਣ ਸਬੰਧੀ ਸਾਂਇੰਸ ਅਧਿਆਪਕਾਂ ਵੱਲੋ ਵਿਦਿਆਰਥੀਆਂ ਨੂੰ ਜਾਗਰੂਕ ਵੀ ਕੀਤਾ ਗਿਆ, ਇਸ ਮੌਕੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ, ਸਲੋਗਨ ਮੁਕਾਬਲੇ ਤੇ ਭਾਸ਼ਣ ਮੁਕਾਬਲੇ ਵੀ ਆਯੋਜਿਤ ਕੀਤੇ ਗਏ।ਪ੍ਰਿੰਸੀਪਲ ਇੰਦਰਜੀਤ ਵਾਲੀਆ ਤੇ ਸਮੂਹ ਸਟਾਫ ਵੱਲੋ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਤ ਵੀ ਕੀਤਾ ਗਿਆ ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply