Tuesday, June 23, 2026

ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਵਿੱਚ ਮਾਲੇਰਕੋਟਲਾ ਦੇ ਜਨਾਬ ਜੁਲਫਕਾਰ ਅਲੀ ਖਾਂ ਮੈਂਬਰ ਨਿਯੁੱਕਤ

PPN1709201508

ਮਾਲੇਰਕੋਟਲਾ (ਸੰਦੌੜ), 16 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਪੁਲਿਸ ਦੀ ਨਵੀਂ ਗਠਿਤ ਕੀਤੀ ਗਈ ਜ਼ਿਲ੍ਹਾ ਐਡਵਾਇਜਰੀ ਕਮੇਟੀ ਵਿਚ ਮਾਲੇਰਕੋਟਲਾ ਦੇ ਸਰਗਰਮ ਆਗੂ ਜਨਾਬ ਜੁਲਫਕਾਰ ਅਲੀ ਖਾਂ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਿਆਸੀ, ਸਮਾਜੀ, ਅਤੇ ਧਾਰਮਿਕ ਜਥੇਬੰਦੀਆਂ ਸਮੇਤ ਪਤਵੰਤੇ ਵਿਆਕਤੀਆਂ ਦੀਆਂ ਐਡਵਾਇਜ਼ਰੀ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਤਾਂ ਜੋ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ। ਜ਼ਿਲ੍ਹਾ ਸੰਗਰੂਰ ਪੁਲਿਸ ਦੀ ਜ਼ਿਲ੍ਹਾ ਪੱਧਰ ‘ਤੇ ਗਠਿਤ ਕੀਤੀ ਗਈ ਐਡਵਾਇਜਰੀ ਕਮੇਟੀ ਵਿਚ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਨਾਬ ਇਜ਼ਹਾਰ ਆਲਮ ਅਤੇ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਦੀ ਸਿਫਾਰਸ਼ ‘ਤੇ ਮਾਲੇਰਕੋਟਲਾ ਦੇ ਜਨਾਬ ਜੁਲਫਕਾਰ ਅਲੀ ਖਾਂ ਨੂੰ ਮੈਂਬਰ ਨਿਯੁੱਕਤ ਕੀਤਾ ਗਿਆ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply