Thursday, March 5, 2026

ਰਮੇਸ਼ ਨਗਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 17 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 19 ਸਤੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, 5 ਬਲਾਕ, ਰਮੇਸ਼ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਸਿੰਘ ਸਭਾ ਦੇ ਹਜ਼ੂਰੀ ਕੀਰਤਨੀਏ ਭਾਈ ਹਰਜਿੰਦਰਪਾਲ ਸਿੰਘ, ਭਾਈ ਅਮਰਜੀਤ ਸਿੰਘ (ਪਟਿਆਲਾ), ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ (ਬੰਬੇ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਭਾਈ ਘੁਮਿੰਦਰ ਸਿੰਘ ਸ਼ਬਦ ਵਿਚਾਰਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸ਼ਹਾਦਤ ਦੇ ਸੰਬੰਧ ਵਿੱਚ ਸੰਗਤਾਂ ਨੂੰ ਜਾਣੂ ਕਰਵਾਣਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖੀਆਂ ਸਹਿਤ ਗੁਰਦੁਆਰਾ ਕਮੇਟੀ ਦੇ ਮੈਂਬਰ ਸ. ਤਨਵੰਤ ਸਿੰਘ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply