ਚੌਂਕ ਮਹਿਤਾ ਫ਼ ਖਜ਼ਾਲਾ 18 ਸਤੰਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਥਾਣਾ ਮਹਿਤਾ ਵਿਖੇ ਸਬ ਇੰਸਪੈਕਟਰ ਅਮਨਦੀਪ ਸਿੰਘ ਨੇ ਐਸ.ਐਚ.ਓ ਵਜੋ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾ੍ਹਂ ਕਿਹਾ ਕਿ ਇਲਾਕੇ ਵਿਚ ਨਸ਼ਾ ਤਸਕਰੀ ਅਤੇ ਗੁੰਡਾਗਰਦੀ ਕਰਨ ਵਾਲੇ ਅਨਸਰਾਂ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਸਮਾਜ ਵਿਰੋਧੀ ਤਾਕਤਾਂ ਨੂੰ ਠੱਲ ਪਾਉਣ ਲਈ ਅਹਿਮ ਕਦਮ ਚੁੱਕੇ ਜਾਣਗੇ।ਉਨਾਂ ਕਿਹਾ ਕਿ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੰਜਾਬ ਪੁਲਿਸ ਵੱਚਨਬੱਧ ਹੈ ਅਤੇ ਥਾਣੇ ਆਉਣ ਵਾਲੇ ਹਰ ਆਮ ਅਤੇ ਖਾਸ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੁਨਸ਼ੀ ਸੰਦੀਪ ਸਿੰਘ, ਏ.ਐਸ.ਆਈ ਬਲਜੀਤ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਹਾਜਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media