Thursday, March 19, 2026

ਜੀ. ਕੇ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਣ ‘ਤੇ ਸਿਵਲ ਏਵੀਏਸ਼ਨ ਮਨਿਸਟਰ ਨੂੰ ਪੱਤਰ

Manjit Singh GKਨਵੀਂ ਦਿੱਲੀ, 19 ਸਤੰਬਰ (ਅੰਮ੍ਰਿਤ ਲਾਲ ਮੰਨਣ) – ਜ. ਮਨਜੀਤ ਸਿੰਘ ਜੀ. ਕੇ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਸ਼ੋਕ ਗਜਾਪਤੀ ਪਸੁਪਤੀ, ਸਿਵਲ ਏਵੀਏਸ਼ਨ ਮਨਿਸਟਰ, ਡਾ. ਮਹੇਸ਼ ਸ਼ਰਮਾ ਸਿਵਲ ਏਵੀਏਸ਼ਨ ਸਟੇਟ ਮਨਿਸਟਰ, ਸ਼੍ਰੀ ਰਨਜੀਤ ਨਾਰਾਇਣ, ਐਗਜ਼ੀਕਿਉਟਿਵ ਡਾਇਰੈਕਟਰ ਸੁਰਖਿਆ ਅਤੇ ਵਿਜੀਲੈਂਸ ਦਿੱਲੀ ਇੰਟਰਨੈਸ਼ਨਲ ਏਅਰਪੋਰਟ, ਸ਼੍ਰੀ ਆਈਪੀ ਰਾਓ ਚੀਫ ਐਗਜ਼ੀਕਿਉਟਿਵ ਆਫੀਸਰ ਦਿੱਲੀ ਇੰਟਨੈਸ਼ਨਲ ਏਅਰਪੋਰਟ, ਸ਼੍ਰੀ ਸੁਦੀਪ ਕੁਮਾਰ ਸਿਨਹਾ, ਡੀ ਆਈ ਜੀ ਸੀਆਈਐਸਐਫ ਇੰਦਰਾ ਗਾਂਧੀ ਏਅਰਪੋਰਟ ਨੂੰ ਵੱਖ-ਵੱਖ ਪੱਤਰ ਲਿਖ, ਇਸ ਗੱਲ ਤੇ ਅਫਸੋਸ ਅਤੇ ਰੋਸ ਪ੍ਰਗਟ ਕੀਤਾ ਹੈ ਕਿ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਪੁਰ ਸੁਰੱਖਿਆ ਏਜੰਸੀਆਂ ਵਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਆਪਣੀ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ।ਜ. ਮਨਜੀਤ ਸਿੰਘ ਜੀਕੇ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਕਿ ਕ੍ਰਿਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਦਾ ਇੱਕ ਜ਼ਰੂਰੀ ਹਿਸਾ ਹੈ, ਜੋ ਅੰਮ੍ਰਿਤਧਾਰੀਆਂ ਲਈ ਦੂਸਰੇ ਕਕਾਰਾਂ ਨਾਲ ਧਾਰਨ ਕਰੀ ਰੱਖਣਾ ਬਹੁਤ ਜ਼ਰੂਰੀ ਹੈ। ਆਪਣੇ ਪੱਤਰ ਵਿੱਚ ਜ. ਮਨਜੀਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਿੱਖਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੇ ਅੰਕੜੇ ਪੇਸ਼ ਕਰਦਿਆਂ ਇਹ ਵੀ ਦੱਸਿਆ ਕਿ ਇਸਤੋਂ ਬਿਨਾਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੀ ਦੇਸ਼ ਦੀ ਆਜ਼ਾਦੀ ਦੀ ਰਖਿਆ ਲਈ ਸਿੱਖਾਂ ਨੇ ਅਣਗਿਣਤ ਕੁਰਬਾਨੀਆਂ ਦਿੱਤੀਆਂ ਹਨ।ਉਨ੍ਹਾਂ ਲਿਖਿਆ ਕਿ ਦੇਸ਼ ਲਈ ਅੰਤਾਂ ਦੀਆਂ ਕੁਬਾਨੀਆ ਦੇਣ ਵਾਲੇ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ।ਜ. ਮਨਜੀਤ ਸਿੰਘ ਨੇ ਆਪਣੇ ਪੱਤਰ ਵਿੱਚ ਇਨ੍ਹਾਂ ਮੁੱਖੀਆਂ ਪਾਸੋਂ ਮੁਲਾਕਾਤ ਲਈ ਸਮੇਂ ਦੀ ਮੰਗ ਵੀ ਕੀਤੀ ਹੈ ਤਾਂ ਜੋ ਮੁਲਾਕਾਤ ਕਰ ਉਨ੍ਹਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕੇ ਕਿ ਧਾਰਮਿਕ ਮਾਨਤਾਵਾਂ ਅਨੁਸਾਰ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਸਹਿਤ ਪੰਜਾਂ ਕਕਾਰਾਂ ਦਾ ਧਾਰਨੀ ਹੋਣਾ ਕਿਤਨਾ ਜ਼ਰੂਰੀ ਹੈ।
ਇਥੇੇ ਇਹ ਗੱਲ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਦੁਆਰਾ ਕਮੇਟੀ ਵਲੋਂ ਇਨ੍ਹਾਂ ਮੁੱਖੀਆਂ ਨੂੰ ਕਈ ਪਤੱਰ ਲਿਖ, ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ ਧਾਰਣ ਕਰ ਡਿਊਟੀ ਦੇਣ ਦੇ ਰਸਤੇ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਦਾ ਰਸਤਾ ਤਲਾਸ਼ਣ ਲਈ ਗੁਰਦੁਆਰਾ ਕਮੇਟੀ ਦੇ ਪ੍ਰਤੀਨਿਧੀ ਮੰਡਲ ਨੂੰ ਮੁਲਾਕਾਤ ਦੇ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply