Wednesday, July 22, 2026

ਸ੍ਰੀ ਰੂਪਕ ਦੱਤਾ ਸਪੈਸ਼ਲ ਡਾਇਰੈਕਟਰ ਸੀ.ਬੀ.ਆਈ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPB1909201514
ਅੰਮ੍ਰਿਤਸਰ 19 ਸਤੰਬਰ (ਗੁਰਪ੍ਰੀਤ ਸਿੰਘ) – ਸ੍ਰੀ ਰੂਪਕ ਦੱਤਾ ਸਪੈਸ਼ਲ ਡਾਇਰੈਕਟਰ ਸੀ. ਬੀ. ਆਈ. ਆਪਣੀ ਧਰਮ ਪਤਨੀ ਮਿਸ ਸੁਮਿਤ ਦੱਤਾ ਸਟੀਲ ਅਥਾਰਟੀ ਆਫ ਇੰਡੀਆ ਤੇ ਪਰਿਵਾਰਕ ਮੈਂਬਰਾਂ ਬੇਟਾ ਅਭਿਜੁਆਏ ਦੱਤਾ ਤੇ ਬੇਟੀ ਡਾ. ਤਨੀਸ਼ਾ ਦੱਤਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਨ ਕੀਤਾ।ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਜੀ ਆਇਆ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਉਨ੍ਹਾਂ ਸ੍ਰੀ ਰੂਪਕ ਦੱਤਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਵੀ ਕਰਵਾਇਆ।
ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ੍ਰੀ ਰੂਪਕ ਦੱਤਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਜਿਸ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਮੈਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਬੜੀ ਤਾਂਘ ਸੀ ਜੋ ਇਥੇ ਆ ਕੇ ਪੂਰੀ ਹੋਈ ਹੈ।ਉਨ੍ਹਾਂ ਕਿਹਾ ਕਿ ਉਹ ਅੱਜ ਜੋ ਕੁਝ ਵੀ ਹਨ ਗੁਰੂ ਰਾਮਦਾਸ ਪਾਤਸ਼ਾਹ ਦੀ ਅਪਾਰ ਕ੍ਰਿਪਾ ਸਦਕਾ ਹਨ।ਸ੍ਰੀ ਰੂਪਕ ਦੱਤਾ ਨੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨਾਲ ਵੀ ਉਚੇਚੇ ਤੌਰ ‘ਤੇ ਮੁਲਾਕਾਤ ਕੀਤੀ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ ਗੁਰਬਚਨ ਸਿੰਘ ਪੀ.ਆਰ.ਓ, ਸ੍ਰੀ ਸੰਦੀਪ ਕੁਮਾਰ ਗੋੋਸ਼ ਵਾਇਸ ਪ੍ਰੈਜੀਡੈਂਟ ਰਿਲਾਇੰਸ, ਸ੍ਰੀਮਤੀ ਪ੍ਰਿਯਾ ਗੋਸ਼ ਤੇ ਸ੍ਰੀਮਤੀ ਕਾਜਲ ਬੈਨਰਜੀ ਵੀ ਮੌਜੂਦ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply