ਸੰਦੌੜ, 20 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਨੌਜਵਾਨ ਸ੍ਰੌਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜੇ ਹਨ ਅਤੇ ਅਗਲੀ ਸਰਕਾਰ ਬਣਾਉਣ ਵਿਚ ਵੀ ਇਨ੍ਹਾਂ ਨੌਜਵਾਨਾਂ ਦਾ ਵੱਡਾ ਰੋਲ ਹੋਵੇਗਾ।ਇਹ ਵਿਚਾਰ ਸਾਬਕਾ ਡੀਜੀਪੀ ਮੁਹੰਮਦ ਇਜਹਾਰ ਆਲਮ ਨੇ ਪਿੰਡ ਕੁਠਾਲਾ ਵਿਖੇ ਵੈਦ ਨਿਹਾਲ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਦੌਰਾਨ ਕੀਤੇ।ਇਸ ਦੌਰਾਨ ਪਿੰਡ ਕੁਠਾਲਾ ਦੀ ਅਕਾਲੀ ਦਲ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਵਿਚ ਮਨਦੀਪ ਸਿੰਘ ਚਹਿਲ ਨੂੰ ਪ੍ਰਧਾਨ,ਨਿਰਮਲ ਸਿੰਘ ਧਾਲੀਵਾਲ ਅਤੇ ਤਾਰਾ ਸਿੰਘ ਨੂੰ ਮੀਤ ਪ੍ਰਧਾਨ, ਕੁਲਦੀਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨੌਜਵਾਨ ਇਕ ਪਲੇਟਫਾਰਮ ਤੇ ਇਕੱਠੇ ਹੋਕੇ ਪਿੰਡਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨ ਕਰਨ।ਇਸ ਮੌਕੇ ਸਾਬਕਾ ਚੇਅਰਮੈਨ ਗੁਰਮੇਲ ਸਿੰਘ ਕੁਠਾਲਾ,ਪੰਚ ਦਰਸਨ ਸਿੰਘ, ਪੰਚ ਸੁਰਜੀਤ ਸਿੰਘ, ਪੰਚ ਹਰਜਿੰਦਰ ਕੌਰ, ਜਥੇਦਾਰ ਨਾਹਰ ਸਿੰਘ, ਪ੍ਰਧਾਨ ਨਿਰੰਜਣ ਸਿੰਘ, ਰੋਸਨ ਸਿੰਘ ਆਦਿ ਹਾਜਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media