
ਸੰਦੌੜ, 21 ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਹੋਏ ਇਕ ਸਮਾਗਮ ਦੌਰਾਨ ਰਾਜ ਪੁਰਸਕਾਰ ਜੇਤੂ ਪ੍ਰਿੰਸੀਪਲ ਜੁਗਿੰਦਰ ਸਿਘ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰੋ. ਦਲਜੀਤ ਸਿੰਘ, ਇੰਦਰ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਜੁਗਿੰਦਰ ਸਿੰਘ ਨੂੰ ਸਨਮਾਨ ਮਿਲਣਾ ਪੂਰੇ ਇਲਾਕੇ ਦੇ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਜੁਗਿੰਦਰ ਸਿੰਘ ਨੇ ਆਪ ਅੱਗੇ ਲੱਗ ਕੇ ਦਾਨੀ ਸੱਜਣਾਂ ਦੀ ਬਦੌਲਤ ਸਕੂਲ ਦੀ ਦਿੱਖ ਨੂੰ ਸੁਧਾਰ ਦਿੱਤਾ ਹੈ ਅਤੇ ਸੰਦੌੜ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਹਰ ਪੱਖੋਂ ਮਾਤ ਪਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਕੂਲ ਵਿਚ ਬੱਿਚਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਗਈ ਹੈ ਅਤੇ ਨਿਰੰਤਰ ਉਹ ਇਸ ਕਾਰਜ ਵਿਚ ੱਲਗੇ ਹੋਏ ਹਨ।ਪਿੰਸ੍ਰੀਪਲ ਜੁਗਿੰਦਰ ਸਿੰਘ ਨੇ ਕਿਹਾ ਕਿ ਆਪਣੇ ਸਟਾਫ ਅਤੇ ਇਲਾਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸਹ ਐਵਾਰਡ ਉਨ੍ਹਾਂ ਸਾਰੇ ਸੱਜਣਾਂ ਦੀ ਬਦੌਲਤ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਹਰ ਸਿੱਖਿਆ ਦੇ ਖੇਤਰ ਵਿਚ ਕੀਤੇ ਯਤਨਾਂ ਦੇ ਲਈ ਯੋਗਦਾਨ ਦਿੱਤਾ।ਇਸ ਮੌਕੇ ਲੈਕਚਰਾਰ ਗੁਰਚਰਨ ਸਿੰਘ, ਪ੍ਰੋ. ਰਾਜਿੰਦਰ ਕੁਮਾਰ, ਨਾਇਬ ਸਿੰਘ ਬੁੱਕਣਵਾਲ, ਮੈਡਮ ਜਸਪ੍ਰੀਤ ਕੌਰ, ਮੈਡਮ ਜੁਗਰਾਜ ਕੌਰ, ਮੈਡਮ ਬਲਵਿੰਦਰ ਕੌਰ ਆਦਿ ਹਾਜਰ ਸਨ।
Punjab Post Daily Online Newspaper & Print Media