Monday, July 20, 2026

ਇਹ ਬੱਚੀ ਕਿਸਦੀ ਹੈ?

PPN2109201508

ਅੰਮ੍ਰਿਤਸਰ, 21 ਸਤੰਬਰ (ਗੁਰਚਰਨ ਸਿੰਘ) – ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਨੂੰ ਇਕ ਛੇ ਕੁ ਸਾਲ ਦੀ ਬੱਚੀ ਮਿਲੀ ਹੈ, ਜਿਹੜੀ ਕਿ ਆਪਣਾ ਨਾਂਅ ਦੀਪਿਕਾ ਅਤੇ ਮਾਂ ਦਾ ਨਾਂਅ ਸੁਸ਼ਮਾ ਦੱਸਦੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਪਰਨੀਤ ਸੰਧੂ ਨੇ ਦੱਸਿਆ ਕਿ 5 ਸਤੰਬਰ ਨੂੰ ਜਨਮ ਅਸ਼ਟਮੀ ਵਾਲੇ ਦਿਨ ਇਸ ਬੱਚੀ ਨੂੰ ਬਿੱਟੂ ਨਾਂਅ ਦਾ ਵਿਅਕਤੀ ਮੰਦਰ ਸ਼ਿਵਾਲਾ ਸੁੱਕਾ ਤਲਾਅ ਸੁਲਤਾਨਵਿੰਡ ਅੰਮ੍ਰਿਤਸਰ ਵਿਖੇ ਛੱਡ ਗਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਸ ਬੱਚੀ ਬਾਰੇ ਕਿਸੇ ਵੀ ਵਿਅਕਤੀ ਨੂੰ ਜਾਣਕਾਰੀ ਹੋਵੇ ਤਾਂ ਉਹ ਮੋਬਾਈਲ ਨੰਬਰ 7508020204 ‘ਤੇ ਸੰਪਰਕ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) –  ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …

Leave a Reply