Tuesday, November 24, 2026

ਸਟੇਟ ਐਵਾਰਡੀ ਭੁਪਿੰਦਰ ਸਿੰਘ ਗੁਰਦਿੱਤਪੁਰਾ ਦਾ ਵਿਸ਼ੇਸ਼ ਸਨਮਾਨ

PPN2209201507ਸੰਦੌੜ, 22 ਸਤੰਬਰ (ਹਰਮਿੰਦਰ ਸਿੰਘ ਭੱਟ) – ਅਧਿਆਪਕ ਦਲ ਪੰਜਾਬ ਵੱਲੋਂ ਅੱਜ ਇੱਥੇ ਪਾਰਕ ਵਿਖੇ ਹੋਏ ਸਮਾਗਮ ਦੌਰਾਨ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਟੇਟ ਅਵਾਰਡ ਮਿਲਣ ਤੇ ਭੁਪਿੰਦਰ ਸਿੰਘ ਗੁਰਦਿੱਤਪੁਰਾ ਲੈਕਚਰਾਰ ਅੰਗਰੇਜੀ ਸਰਕਾਰੀ ਸੈਕੰਡਰੀ ਸਕੂਲ ਢੀਂਗੀ ਦਾ ਵਿਸੇਸ ਸਨਮਾਨ ਕੀਤਾ ਗਿਆ ਇਸ ਮੌਕੇ ਵਿਸੇਸ ਤੋਰ ਤੇ ਪਹੁੰਚੇ ਸਰਪ੍ਰਸਤ ਨਛੱਤਰ ਸਿੰਘ ਜਹਾਗੀਰ, ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਤੇ ਸੂਬਾਈ ਆਗੂ ਹਰਕੋਮਲ ਸਿੰਘ ਮਹੋਲੀ ਨੇ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹੁੰਦੇ ਹਨ, ਇਹ ਦੇਸ ਤੇ ਬੱਚਿਆ ਦਾ ਭਵਿੱਖ ਬਣਾਉਦੇ ਹਨ, ਪੰਜਾਬ ਸਰਕਾਰ ਵੱਲੋਂ ਭੁਪਿੰਦਰ ਸਿੰਘ ਨੂੰ ਰਾਜ ਪੁਰਸਕਾਰ ਦੇ ਕੇ ਇਹਨਾ ਦੀ ਮਿਹਨਤ ਦਾ ਸਨਮਾਨ ਕੀਤਾ ਹੈ,ਇਹ ਇੱਕ ਕਰਮਯੋਗ ਤੇ ਉੱਦਮੀ ਅਧਿਆਪਕ ਹੇੈ। ਸੀਨੀਆਰ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਸਫੀ ਮੁਹੰਮਦ ਮੂੰਗੋ ਨੇ ਕਿਹਾ ਕਿ ਬਹੁਪੱਖੀ ਸਖਸੀਅਤ ਦਾ ਮਾਲਕ ਭੁਪਿੰਦਰ ਸਿੰਘ ਪੱਥਰਾਂ ਦੀ ਹਿੱਕ ‘ਤੇ ਬੀਜ ਉਗਾਉਣ ਵਾਲਾ ਸਖਸ ਅਧਿਆਪਕ ਵਰਗ ਲਈ ਚਾਨਣ ਮੁਨਾਰਾ ਹੈ। ਇਸ ਮੌਕੇ ਸੂਬਾਈ ਆਗੂ ਅਵਤਾਰ ਸਿੰਘ ਢਢੋਗਲ, ਗੁਰਸਿਮਰਤ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ ਭੈਣੀ, ਇੰਦਰਪਾਲ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply