
ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਏਅਰ ਪੋਰਟ ਰੋਡ ਵਿਖੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਕੇ. ਜੀ ਅਤੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮੁਕਾਬਲੇ ਦੌਰਾਨ ਚਾਰ ਵੱਖ-ਵੱਖ ਟੀਮਾਂ ਦੇ ਵਿਦਿਆਰਥੀ ਤੋਂ ਵੱਖ-ਵੱਖ ਧਾਰਮਿਕ ਸਵਾਲ ਪੁੱਛੇ ਗਏ, ਜਿੰਨਾਂ ਦਾ ਉਨਾਂ ਨੇ ਬੜੇ ਉਤਸ਼ਾਹ ਨਾਲ ਜੁਆਬ ਦਿੱਤਾ।ਜੇਤੂ ਟੀਮ ਨੂੰ ਇਨਾਮ ਵੀ ਦਿਤੇ ਗਏ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਸਿੱਖ ਧਰਮ ਪ੍ਰਤੀ ਲਗਨ ਪੈਦਾ ਕਰਨਾ ਅਤੇ ਉਨਾਂ ਨੂੰ ਧਰਮ ਨਾਲ ਜੋੜੀ ਰੱਖਣਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media