ਅੰਮ੍ਰਿਤਸਰ 22 ਸਤੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਸੰਸਾਰ ਦੇ ਹਰੇਕ ਦੇਸ਼ ਦਾ ਫਰਜ਼ ਹੈ ਕਿ ਆਪਣੇ ਦੇਸ਼ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰੇ।ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਅਫ਼ਗਾਨਿਸਤਾਨ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਲੋਕ ਸੁਰੱਖਿਅਤ ਨਹੀਂ ਹਨ।ਉਨ੍ਹਾਂ ਕਿਹਾ ਕਿ ਮਿਹਨਤ ਕਰਕੇ ਆਪਣੇ ਪਰਿਵਾਰ ਪਾਲ ਰਹੇ ਸਿੱਖਾਂ ਨੂੰ ਤਾਲਿਬਾਨ ਵੱਲੋਂ ਜਬਰੀ ਅਗਵਾ ਕਰਕੇ ਕਲਮਾਂ ਪੜਾਉਣਾ, ਉਨ੍ਹਾਂ ਦੇ ਕੇਸ ਕਤਲ ਕਰਨੇ ਤੇ ਜਬਰੀ ਪੈਸਾ ਵਸੂਲੀ ਕਰਨੀ ਗੰਭੀਰ ਚਿੰਤਾ ਦਾ ਵਿਸ਼ਾ ਹੈ।ਇਸ ਲਈ ਅਫ਼ਗਾਨਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਥੇ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਏ।
ਉਨ੍ਹਾਂ ਕਿਹਾ ਕਿ ਨੌਜਵਾਨ ਕੁਲਰਾਜ ਸਿੰਘ ਜੋ ਮੁਦਾਰੇ ਸ਼ਰੀਫ ਸ਼ਹਿਰ ਦੇ ਕੋਲ ਕਸਬਾ ਮਹਿਮਾਨਾ ਵਿੱਚ ਦੇਸੀ ਦਵਾਈਆਂ ਦੀ ਦੁਕਾਨ ਕਰਦਾ ਸੀ ਉਸ ਨੂੰ ਤਾਲਿਬਾਨਾਂ ਵੱਲੋਂ ਜਬਰੀ ਅਗਵਾ ਕਰਕੇ ਤਸੀਹੇ ਦਿੱਤੇ ਗਏ ਅਤੇ ਪੰਜ ਲੱਖ ਦੀ ਫਿਰੌਤੀ ਲੈ ਕੇ ਛੱਡਿਆ ਗਿਆ।ਉਨ੍ਹਾਂ ਕਿਹਾ ਕਿ ਸਭ ਤੋਂ ਮੰਦਭਾਗੀ ਗੱਲ ਇਹ ਹੈ ਕਿ ਜਦੋਂ ਉਸ ਨੂੰ ਅਗਵਾਕਾਰਾਂ ਵੱਲੋਂ ਅਗਵਾ ਕੀਤਾ ਗਿਆ ਉਸ ਸਮੇਂ ਉਥੇ ਪੁਲਿਸ ਮੌਜੂਦ ਸੀ ਤੇ ਉੇਨ੍ਹਾਂ ਪੁਲਿਸ ਕਰਮੀਆਂ ਨੇ ਅਗਵਾਕਾਰਾਂ ਦਾ ਸਾਥ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨ ਦੇ ਰਖਵਾਲੇ ਹੀ ਇਸ ਤਰ੍ਹਾਂ ਦੀਆਂ ਹਰਕਤਾਂ ਕਰਨਗੇ ਤਾਂ ਫਿਰ ਉਸ ਦੇਸ਼ ਵਿੱਚ ਵੱਸਦੀ ਪਰਜਾ ਦਾ ਤਾਂ ਰੱਬ ਹੀ ਰਾਖਾ ਹੈ।ਇਸ ਲਈ ਅਫ਼ਗਾਨ ਸਰਕਾਰ ਨੂੰ ਚਾਹੀਦਾ ਹੈ ਗੈਰ ਜ਼ਿੰਮੇਦਾਰਾਨਾ ਕਾਰਵਾਈ ਵਿੱਚ ਸ਼ਾਮਲ ਪੁਲਿਸ ਕਰਮੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਕਰੇ।ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਦਾਰ ਲੋਕਾਂ ਨੂੰ ਸਜ਼ਾ ਦਿਵਾਉਣ ਤੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਦੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਕੂਟਨੀਤਿਕ ਪੱਧਰ ‘ਤੇ ਅਫ਼ਗਾਨ ਸਰਕਾਰ ਨਾਲ ਗੱਲਬਾਤ ਕਰਕੇ ਉਥੇ ਵੱਸਦੇ ਸਿੱਖਾਂ ਦੀ ਰਾਖੀ ਯਕੀਨੀ ਬਣਾਈ ਜਾਵੇ।ਉਨ੍ਹਾਂ ਆਖਿਰ ਵਿੱਚ ਇਹ ਵੀ ਕਿਹਾ ਕਿ ਜਿਹੜੇ ਪਰਿਵਾਰ ਅਫ਼ਗਾਨਿਸਤਾਨ ਤੋਂ ਹਿਜਰਤ ਕਰਕੇ ਆ ਰਹੇ ਹਨ ਭਾਰਤ ਸਰਕਾਰ ਉਨ੍ਹਾਂ ਦੇ ਰਹਿਣ-ਸਹਿਣ ਦਾ ਢੁੱਕਵਾਂ ਪ੍ਰਬੰਧ ਵੀ ਕਰੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …