Monday, July 20, 2026

 ‘ਪੁਰਾਤਨ ਲਿਖਤਾਂ ਦਾ ਸੰਪਾਦਨ : ਸਮੱਸਿਆਵਾਂ ਅਤੇ ਸਮਾਧਾਨ’ ਵਿਸ਼ੇ ‘ਤੇ ਲੈਕਚਰ ਹੋਵੇਗਾ – ਬੇਦੀ

ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਇੱਕਤੀਵਾਂ ਲੈਕਚਰ

Diljit Singh Bedi

ਅੰਮ੍ਰਿਤਸਰ, 23 ਸਤੰਬਰ (ਗੁਰਪ੍ਰੀਤ ਸਿੰਘ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਇੱਕਤੀਵਾਂ ਲੈਕਚਰ ਸੰਮੇਲਨ ਮਿਤੀ 9 ਅਕਤੂਬਰ 2015 ਦਿਨ ਸ਼ੁੱਕਰਵਾਰ ਨੂੰ ਸਵੇਰੇ 10.30 ਵਜੇ ਕਲਗੀਧਰ ਨਿਵਾਸ ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਰੱਖਿਆ ਗਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜ਼ਰਬੇ ਰਾਹੀਂ ਖੋਜਕਾਰਾਂ ਅਤੇ ਲੇਖਕਾਂ ਦਾ ਮਾਰਗ ਦਰਸ਼ਨ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਵਿਚੋਂ ਕਿਸੇ ਇਕ ਵਿਸ਼ੇ ‘ਤੇ ਲੈਕਚਰ ਪੇਸ਼ ਕੀਤਾ ਜਾਂਦਾ ਹੈ।
ਸ. ਬੇਦੀ ਨੇ ਦੱਸਿਆ ਕਿ ਇਸ ਵਾਰ ਲੈਕਚਰ ਪ੍ਰਸਿੱਧ ਵਿਦਵਾਨ ਡਾ. ਧਰਮ ਸਿੰਘ ਸਾਬਕਾ ਪ੍ਰੋਫੈਸਰ ਅਤੇ ਮੁੱਖੀ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਪੁਰਾਤਨ ਲਿਖਤਾਂ ਦਾ ਸੰਪਾਦਨ: ਸਮੱਸਿਆਵਾਂ ਅਤੇ ਸਮਾਧਾਨ’ ਵਿਸ਼ੇ ਤੇ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਸਿੱਧ ਵਿਦਵਾਨ ਪ੍ਰੋਫੈਸਰ ਡਾ. ਕਿਰਪਾਲ ਸਿੰਘ ਹਿਸਟੋਰੀਅਨ ਦੀ ਅਗਵਾਈ ਹੇਠ ਇਹ ਲੈਕਚਰ ਲੜੀ ਚੱਲ ਰਹੀ ਹੈ।ਇਸ ਲੈਕਚਰ ਦੀ ਪ੍ਰਧਾਨਗੀ ਡਾ: ਜਸਬੀਰ ਸਿੰਘ ਸਾਬਰ, ਸਾਬਕਾ ਪ੍ਰੋਫੈਸਰ ਤੇ ਮੁਖੀ ਗੁਰੂ ਨਾਨਕ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਕਰਨਗੇ ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਮੌਕੇ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply