ਮਾਲੇਰਕੋਟਲਾ (ਸੰਦੌੜ), 23 ਸਤੰਬਰ (ਹਰਮਿੰਦਰ ਸਿੰਘ ਭੱਟ) – ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਅਜਹਾ (ਬੱਕਰਾ ਈਦ) ਦਾ ਤਿਉਹਾਰ ਬੜੀ ਸ਼ਰਧਾ ਨਾਲ 25, 26 ਤੇ 27 ਸਤੰਬਰ ਦਿਨ ਸ਼ੁੱਕਰਵਾਰ, ਸ਼ਨੀਵਾਰ, ਐਤਵਾਰ ਨੂੰ ਮਨਾਇਆ ਜਾ ਰਿਹਾ ਹੈ।ਇਹ ਤਿਉਹਾਰ ਸਾਨੂੰ ਰੱਬ ਦੀ ਰਾਹ ਵਿੱਚ ਆਪਣੀਆਂ ਕੀਮਤੀ ਚੀਜ਼ਾਂ ਕੁਰਬਾਨ ਕਰਨ ਤੇ ਇਬਾਦਤ ਕਰਨ ਦੀ ਸਿੱਖਿਆ ਦਿੰਦਾ ਹੈ। ਪੂਰੀ ਦੁਨੀਆਂ ਦੇ ਮੁਸਲਮਾਨ ਇਸ ਤਿਉਹਾਰ ਨੂੰ ਸ਼ਰਧਾ ਦੀ ਭਾਵਨਾ ਨਾਲ ਮਨਾਉਂਦੇ ਹਨ। ਇਸ ਮੌਕੇ ਸਥਾਨਕ ਉੱਘੇ ਉਦਯੋਗਪਤੀ ਸ਼੍ਰੀ ਮੁਹੰਮਦ ਜਮੀਲ ਵਕੀਲ ਬ੍ਰਾਦਰਜ ਨੇ ਐੱਸ.ਡੀ.ਐੱਮ, ਈ.ਓ. ਮਿਊਂਸਪਲ ਕੌਂਸਲ ਅਤੇ ਐਕਸ਼ੀਅਨ ਪੰਜਾਬ ਰਾਜ ਬਿਜਲੀ ਬੋਰਡ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਈਦ ਵਾਲੇ ਦਿਨਾਂ ਵਿੱਚ ਪਾਣੀ, ਬਿਜਲੀ, ਅਤੇ ਸਫਾਈ ਦੇ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …