Sunday, April 26, 2026

ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ ਤੋਂ

ਅਮ੍ਰਿਤਸਰ, 24 ਸਤੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਲਾਨਾ ਪ੍ਰੀਖਿਆ ਪ੍ਰਣਾਲੀ ਵਿਚ ਸਪਲੀਮੈਂਟਰੀ ਪ੍ਰੀਖਿਆਵਾਂ 26 ਸਤੰਬਰ, 2015 ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਨਾਲ ਸਬੰਧਤ ਸਾਰੇ ਯੋਗ ਵਿਦਿਆਰਥੀਆਂ ਨੂੰ ਰੋਲ ਨੰਬਰ ਭੇਜੇ ਜਾ ਚੁੱਕੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਇੰਚਾਰਜ, (ਪ੍ਰੀਖਿਆਵਾਂ), ਡਾ. ਰੇਣੂ ਭਾਰਦਵਾਜ ਨੇ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰੰ ਇਹ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਮਿਤੀ 25 ਸਤੰਬਰ, 2015 ਨੂੰ ਯੂਨੀਵਰਸਿਟੀ ਦੀਆਂ ਸਬੰਧਤ ਪ੍ਰੀਖਿਆਵਾਂ ਸ਼ਾਖਾਵਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 25 ਸਤੰਬਰ ਨੂੰ ਛੁੱਟੀ ਹੋਣ ਦੇ ਬਾਵਜੂਦ ਵੀ ਇਹ ਪ੍ਰੀਖਿਆ ਸ਼ਾਖਾਵਾਂ ਵਿਦਿਆਰਥੀਆਂ ਦੀ ਸਹੂਲਹਤ ਲਈ ਖੁੱਲ੍ਹੀਆਂ ਰਹਿਣਗੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਡੁਪਲੀਕੇਟ ਰੋਲ ਨੰਬਰ ਲੈਣ ਲਈ ਇਕ ਪਾਸਪੋਰਟ ਸਾਈਜ਼ ਦੀ ਫੋਟੋ ਅਤੇ ਸਰਟੀਫਿਕੇਟ ਨਾਲ ਲੈ ਕੇ ਆਉਣ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply